ਜੰਮੂ ਕਸ਼ਮੀਰ ’ਚ ਸੁਰੱਖਿਆ ਵਧਾਏ ਕੇਂਦਰ: ਸੁਖਬੀਰ

ਚੰਡੀਗੜ੍ਹ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਗਿਣੀ-ਮਿਥੀ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੁਰੱਖਿਆ ਵਧਾਈ ਜਾਵੇ ਤਾਂ ਜੋ ਘੱਟ ਗਿਣਤੀਆਂ ਵਿੱਚ ਭਰੋਸਾ ਵਧ ਸਕੇ। ਅੱਜ ਸ੍ਰੀਨਗਰ ਵਿੱਚ ਦੋ ਅਧਿਆਪਕਾਂ ਦੀ ਹੱਤਿਆ ਦੇ ਮਾਮਲੇ ’ਤੇ ਦੁੱਖ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਹੈ ਕਿ ਅਤਿਵਾਦੀਆਂ ਨੇ ਸਕੂਲ ਵਿੱਚ ਵੜਨ ਮਗਰੋਂ ਦੋ ਅਧਿਆਪਕਾਂ ਸਤਿੰਦਰ ਕੌਰ ਤੇ ਦੀਪਕ ਚੰਦ ਨੂੰ ਬਹੁ-ਗਿਣਤੀ ਫਿਰਕੇ ਤੋਂ ਵੱਖ ਕੀਤਾ ਤੇ ਫਿਰ ਗੋਲੀ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਸਤਿੰਦਰ ਕੌਰ ਅਤੇ ਦੀਪਕ ਚੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਕਸ਼ਮੀਰ ਵਿੱਚ ਕਸ਼ਮੀਰੀ ਪੰਡਤ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਕ ਵਫ਼ਦ ਛੇਤੀ ਹੀ ਸ੍ਰੀਨਗਰ ਜਾ ਕੇ ਉੱਥੋਂ ਦੇ ਘੱਟ ਗਿਣਤੀ ਭਾਈਚਾਰੇ ਨਾਲ ਮੁਲਾਕਾਤ ਕਰੇਗਾ ਤੇ ਯੂਟੀ ਪ੍ਰਸ਼ਾਸਨ ਨੂੰ ਮਿਲ ਕੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਵਧਾਉਣ ਦੀ ਅਪੀਲ ਕਰੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਊਟਸੋਰਸ ਕਾਮਿਆਂ ਨੂੰ ਪੱਕੇ ਕਰੇ ਸਰਕਾਰ: ਅਮਨ ਅਰੋੜਾ
Next articleਮੇਅਰ ਵੱਲੋਂ ਮਾਡਲ ਟਾਊਨ ਵਿੱਚ ਟਿਊਬਵੈੱਲ ਦਾ ਉਦਘਾਟਨ