ਸ੍ਰੀਨਗਰ (ਸਮਾਜ ਵੀਕਲੀ): ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਤਿੰਨ ਅਤਿਵਾਦੀਆਂ ਨੂੰ ਮਾਰ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸੋਮਵਾਰ ਦੇਰ ਰਾਤ ਸੋਪੋਰ ਦੇ ਪੇਠਸੀਰ ਵਿਖੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਮੰਗਲਵਾਰ ਤੜਕੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿੱਚ ਤਿੰਨ ਅਤਿਵਾਦੀ ਮਾਰੇ ਗਏ ਹਨ। ਹਾਲੇ ਇਨ੍ਹਾਂ ਦੀ ਪਛਾਣ ਨਹੀਂ ਹੋ ਸਕੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly