ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਲੁਧਿਆਣਾ ਵਿਚ ਅਦਾਲਤੀ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਉਨ੍ਹਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਮਦਦ ਮੰਗੀ ਗਈ ਹੈ।
ਸ੍ਰੀ ਚੰਨੀ ਨੇ ਕਿਹਾ ਕਿ ਧਮਾਕੇ ਤੋਂ ਬਾਅਦ ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਗਈ ਸੀ ਅਤੇ ਕੇਂਦਰ ਨੇ ਮਾਮਲੇ ਦੀ ਜਾਂਚ ਲਈ ਟੀਮਾਂ ਪੰਜਾਬ ਭੇਜ ਦਿੱਤੀਆਂ ਹਨ। ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਸ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ।
ਪੁਲੀਸ ਨੂੰ ਸ਼ੱਕ ਹੈ ਕਿ ਧਮਾਕੇ ਵਿਚ ਦੂਜੇ ਮੰਜ਼ਿਲ ਦੇ ਪਖਾਨੇ ਵਿਚ ਮਰਿਆ ਵਿਅਕਤੀ ਬੰਬ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੁੱਖ ਮੰਤਰੀ ਨੇ ਸਰਕਾਰੀ ਖੁਫ਼ੀਆ ਤੰਤਰ ਫੇਲ੍ਹ ਹੋਣ ਦੀ ਗੱਲ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ, ”ਹੁਣ ਅਸੀਂ ਪੂਰੀ ਤਰ੍ਹਾਂ ਚੌਕਸ ਹਾਂ।”
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly