ਸੇਖਵਾਂ ਦਾ ਪੰਜਾਬ ਦੇ ਹਿਤਾਂ ਲਈ ਲੜੇ ਸੰਘਰਸ਼ਾਂ ਵਿੱਚ ਅਹਿਮ ਯੋਗਦਾਨ: ਬੀਬੀ ਜਗੀਰ ਕੌਰ

SGPC President Bibi Jagir Kaur.

ਅੰਮ੍ਰਿਤਸਰ (ਸਮਾਜ ਵੀਕਲੀ):  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸੇਖਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਮੈਂਬਰ ਰਹੇ ਅਤੇ ਗੁਰੂ ਘਰਾਂ ਦੇ ਪੰਥਕ ਪ੍ਰਬੰਧ ਲਈ ਸਹਿਯੋਗੀ ਬਣੇ। ਉਨ੍ਹਾਂ ਕਿਹਾ ਕਿ ਸ੍ਰੀ ਸੇਖਵਾਂ ਨੇ ਪੰਜਾਬ ਦੇ ਹਿਤਾਂ ਲਈ ਲੜੇ ਸੰਘਰਸ਼ਾਂ ਦੌਰਾਨ ਵੀ ਅਹਿਮ ਯੋਗਦਾਨ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਦੁੱਖ ਪ੍ਰਗਟਾਇਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
Next articleਪੁਲੀਸ ਨਾਕਾ ਤੋੜ ਕੇ ਵਿੱਤ ਮੰਤਰੀ ਦੇ ਬੂਹੇ ’ਤੇ ਪੁੱਜੇ ਕਿਸਾਨ