*ਦਸਮੇਸ਼ ਪੰਜਾਬੀ ਲਾਇਬ੍ਰੇਰੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ 23 ਨੂੰ*

(ਸਮਾਜ ਵੀਕਲੀ)- ਧੂਰੀ (ਰਮੇਸ਼ਵਰ ਸਿੰਘ)– ਮਿਤੀ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਦਸਮੇਸ਼ ਪੰਜਾਬੀ ਲਾਇਬ੍ਰੇਰੀ ਪਿੰਡ ਰੁਲਦੂ ਸਿੰਘ ਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਗਰੂਰ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਰੁਲਦੂ ਸਿੰਘ ਵਾਲਾ ਵਿਖੇ ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਦਸਮੇਸ਼ ਪੰਜਾਬੀ ਲਾਇਬ੍ਰੇਰੀ ਦੇ ਸੰਚਾਲਕ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਵਿਸ਼ਾ ਸ਼ਹੀਦ ਭਗਤ ਦੀ ਵਿਚਾਰਧਾਰਾ ਅਤੇ ਅਜੋਕਾ ਨੌਜਵਾਨ ਵਰਗ ਹੈ।

ਇਸ ਮੌਕੇ ਮੁੱਖ ਬੁਲਾਰੇ ਪੰਜਾਬੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਮੂਲ ਚੰਦ ਸ਼ਰਮਾ, ਟਰੇਡ ਯੂਨੀਅਨ ਆਗੂ ਗੁਲਜ਼ਾਰ ਖਾਂ ਪੰਜਗਰਾਈਆਂ ,ਉੱਘੇ ਕਹਾਣੀਕਾਰ ਜਸਵੀਰ ਸਿੰਘ ਰਾਣਾ ਅਮਰਗੜ੍ਹ ਅਤੇ ਧੂਰੀ ਤੋਂ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਹਰਦੀਪ ਸਿੰਘ ਸੋਢੀ ਸ਼ਾਮਲ ਹੋਣਗੇ। ਇਸ ਮੌਕੇ ਨਗਰ ਪੰਚਾਇਤ ਅਤੇ ਗ੍ਰਾਮ ਸਭਾ ਦੀ ਵਿਸ਼ੇਸ਼ ਮੀਟਿੰਗ ਵੀ ਹੋਵੇਗੀ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀਨਗਰ ਵਿੱਚ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਕਾਂਸਟੇਬਲ ਹਲਾਕ
Next article‘ਫਿੱਚ’ ਵੱਲੋਂ ਭਾਰਤ ਦੀ ਵਿਕਾਸ ਦਰ 8.5 ਫ਼ੀਸਦੀ ਤਕ ਘਟਣ ਦੀ ਪੇਸ਼ੀਨਗੋਈ