ਸ਼੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ‘ਚ ਸਟਾਫ਼ ਮੈਂਬਰਾਂ ਲਈ ਸੈਮੀਨਾਰ

ਕਪੂਰਥਲਾ ( ਕੌੜਾ )-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿੱਚ “ਐਜੂਕੇਸ਼ਨ ਫਿਲੋਸੋਫੀ ਆਫ ਗੁਰੂ ਨਾਨਕ ਦੇਵ ਜੀ” ਵਿਸ਼ੇ ਸਬੰਧੀ ਅਧਿਆਪਕਾਂ ਲਈ ਇਕ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਰਿਸੋਰਸ ਪਰਸਨ ਡਾ. ਪੁਸ਼ਪਿੰਦਰ ਸਿੰਘ ਬਤੌਰ ਮੁੱਖ ਬੁਲਾਰਾ ਸ਼ਾਮਲ ਹੋਏ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹੋਏ । ਸਮੂਹ ਸਟਾਫ਼ ਮੈਂਬਰਾਂ ਦੇ ਰੂਬਰੂ ਹੁੰਦਿਆਂ ਡਾ. ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਸਿਖਿਆ ਵਿਦਿਆਰਥੀਆਂ ਵਿੱਚ ਹੁਨਰ, ਦਿਮਾਗ ਅਤੇ ਮਨੁੱਖਤਾ ਦੀਆਂ ਭਾਵਨਾਵਾਂ ਦੇ ਵਿਕਾਸ ‘ਤੇ ਕੇਂਦਰਤ ਹੋਣੀ ਚਾਹੀਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਤੇ ਚਲਦਿਆਂ ਮਿਹਨਤ, ਇਮਾਨਦਾਰੀ ਅਤੇ ਬਿਨਾ ਕਿਸੇ ਭੇਦ-ਭਾਵ ਦੇ ਬੱਚਿਆਂ ਨੂੰ ਸਿਖਿਅਤ ਕਰਨ ਦਾ ਸੁਨੇਹਾ ਦਿੱਤਾ । ਇਸ ਮੌਕੇ ਪ੍ਰਬਦੀਪ ਕੌਰ ਮੋਂਗਾ ਪ੍ਰਿੰਸੀਪਲ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ. ਐੱਫ ਅਤੇ ਸੁਖਰਾਜ ਕੌਰ ਗਿੱਲ ਪ੍ਰਿੰਸੀਪਲ ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਅਦਾਰਿਆਂ ਦੇ ਸਟਾਫ਼ ਮੈਂਬਰ ਹਾਜਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਪਕੀਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਿਕਾਸ ਕੰਮਾਂ ਲਈ  ਲਗਭਗ 7.35 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
Next articleਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਜਸ਼ਨ -ਏ -ਆਗਮਨ ਦਾ ਆਯੋਜਨ