
ਜਲੰਧਰ (ਸਮਾਜ ਵੀਕਲੀ) : ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ ਅੰਬੇਡਕਰ ਭਵਨ ਟਰੱਸਟ, ਆਲ ਇੰਡੀਆ ਸਮਤਾ ਸੈਨਿਕ ਦਲ ਪੰਜਾਬ ਯੂਨਿਟ ਅਤੇ ਹੋਰ ਬੁੱਧਿਸਟ ਅਤੇ ਅੰਬੇਡਕਰਾਈਟ ਸੰਸਥਾਵਾਂ ਦੇ ਸਹਿਯੋਗ ਨਾਲ ਰਮਾਬਾਈ ਅੰਬੇਡਕਰ ਯਾਦਗਰ ਹਾਲ, ਅੰਬੇਡਕਰ ਭਵਨ ਵਿਖੇ 27 ਜਨਵਰੀ, 2025 ਨੂੰ ਬਾਅਦ ਦੁਪਹਿਰ 3 ਵਜੇ ‘ਬੋਧਗਯਾ ਟੈਂਪਲ ਐਕਟ 1949 ਦੀ ਅਪ੍ਰਸੰਗਿਕਤਾ’ ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਭਾਰਦਵਾਜ਼ ਨੇ ਦੱਸਿਆ ਕਿ ਇਸ ਸੈਮੀਨਾਰ ਦੇ ਮੁੱਖ ਬੁਲਾਰੇ ਆਲ ਇੰਡੀਆ ਬੁੱਧਿਸਟ ਫੋਰਮ (ਏਆਈਬੀਐਫ) ਦੇ ਜਨਰਲ ਸਕੱਤਰ ਮਾਨਯੋਗ ਆਕਾਸ਼ ਲਾਮਾ ਜੀ ਹੋਣਗੇ ਅਤੇ ਵਿਸ਼ੇਸ਼ ਵ ਬੁਲਾਰੇ ਵਜੋਂ ਫੈਡਰੇਸ਼ਨ ਆਫ ਅੰਬੇਡਕਰਾਈਟ ਐਂਡ ਬੁੱਧਿਸਟ ਔਰਗੇਨਾਈਜੇਸ਼ਨਜ਼ ਯੂਕੇ ਦੇ ਅੰਤਰਰਾਸ਼ਟਰੀ ਕੋਆਰਡੀਨੇਟਰ ਡਾ. ਹਰਬੰਸ ਵਿਰਦੀ ਸ਼ਾਮਿਲ ਹੋਣਗੇ। ਭਾਰਦਵਾਜ ਨੇ ਅੱਗੇ ਕਿਹਾ ਕਿ ਅੰਬੇਡਕਰ ਮਿਸ਼ਨ ਸੁਸਾਇਟੀ ਨੇ ਅੰਬੇਡਕਰੀ, ਬੁੱਧਿਸਟ ਅਤੇ ਪ੍ਰਗਤੀਸ਼ੀਲ ਵਿਚਾਰਾਂ ਦੇ ਸਾਥੀਆਂ ਨੂੰ ਭਾਰੀ ਗਿਣਤੀ ਵਿੱਚ ਇਸ ਸੈਮੀਨਾਰ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
ਬਲਦੇਵ ਰਾਜ ਭਾਰਦਵਾਜ
ਜਨਰਲ ਸਕੱਤਰ
ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj