ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਅੰਮ੍ਰਿਤਸਰ ਤੋਂ ਗਿਆਨੀ ਰਾਜਪਾਲ ਸਿੰਘ ਉਚੇਚੇ ਤੌਰ ‘ਤੇ ਸ਼ਾਮਿਲ ਹੋਏ । ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ । ਉਨ੍ਹਾਂ ਇਹ ਵੀ ਦੱਸਿਆ ਕਿ ਨੈਤਿਕ ਸਿੱਖਿਆ ਦਾ ਰਾਸ਼ਟਰ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਰਹਿੰਦਾ ਹੈ ।
ਉਨ੍ਹਾਂ ਵਿਦਿਆਰਥੀਆਂ ਨੂੰ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ ਅਤੇੇ ਆਪਣੀਆਂ ਮਹੱਤਵਪੂਰਨ ਗਾਇਡਲਾਈਨ ਬੱਚਿਆਂ ਨਾਲ ਸਾਂਝੀਆਂ ਕੀਤੀਆਂ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਐਡਮਿਨਿਸਟ੍ਰੇਟਰ ਇੰਜ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਗਿਆਨੀ ਰਾਜਪਾਲ ਸਿੰਘ ਨੂੰ ਉਚੇਚੇ ਤੌਰ ‘ਤੇ ਸਨਮਾਨਤ ਕੀਤਾ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly