ਕਪੂਰਥਲਾ, (ਕੌੜਾ)- ਵਿਦਿਆਰਥੀਆਂ ਦੇ ਵਿਦਿਅਕ ਅਤੇ ਸਮਾਜਿਕ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਅਧਿਆਤਮਕ ਪੱਖ ਨੂੰ ਸਵਾਰਨ ਦੇ ਮਕਸਦ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਸ਼੍ਰੀ ਸਹਿਜ ਪਾਠ ਸੇਵਾ ਸੋਸਾਇਟੀ ਵੱਲੋਂ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸੰਸਥਾ ਵੱਲੋਂ ਭਾਈ ਸਤਨਾਮ ਸਿੰਘ ਆਪਣੀ ਟੀਮ ਸਮੇਤ ਸ਼ਾਮਿਲ ਹੋਏ।
ਇਸ ਦੌਰਾਨ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਸਤਨਾਮ ਸਿੰਘ ਨੇ ਗੁਰਬਾਣੀ ਰਾਹੀਂ ਵੱਖ ਵੱਖ ਪੱਖਾਂ ਦੁਆਰਾ ਅਤੇ ਸਿੱਖਿਆਦਾਇਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਈ ਸ਼ਖਸ਼ੀਅਤਾਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਗੁਰਬਾਣੀ ਸਾਡੇ ਜੀਵਨ ਉੱਪਰ ਅਸਰ ਪਾਉਦਿਆਂ ਸਾਡੇ ਜੀਵਨ ਨੂੰ ਸਵਾਰਦੀ ਹੈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਬਾਣੀ ਸਾਡੇ ਜੀਵਨ ਦਾ ਅਸਲਾ ਅਧਾਰ ਹੈ ਅਤੇ ਗੁਰਬਾਣੀ ਨਾਲ ਜੁੜ ਕੇ ਸਾਨੂੰ ਆਪਣਾ ਜੀਵਨ ਸਵਾਰਨਾ ਚਾਹੀਦਾ ਹੈ।
ਇਸ ਮੌਕੇ ਡਾਕਟਰ ਪਰਮਜੀਤ ਕੌਰ ਸਾਇੰਸ ਵਿਭਾਗ ,ਡਾਕਟਰ ਪਰਮਜੀਤ ਕੌਰ ਕਾਮਰਸ ਵਿਭਾਗ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly