ਬਲਾਚੌਰ, (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਜ਼ਿਮਨੀ ਚੋਣ ਨੂੰ ਲੈ ਕੇ ਤਰਨਤਾਰਨ ਹਲਕੇ ਵਿੱਚ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਅੱਜ ਉਨ੍ਹਾਂ ਨੇ ਤਰਨਤਾਰਨ ਸ਼ਹਿਰ ਦੇ ਵਾਰਡ ਨੰਬਰ 17 ਅਤੇ ਇਲਾਕੇ ਦੇ ਵੱਖ ਵੱਖ ਪਿੰਡਾ ਵਿੱਚ ਡੋਰ-ਟੂ-ਡੋਰ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਦਾ ਮੁੱਖ ਧਿਆਨ ਸਥਾਨਕ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ‘ਤੇ ਰਿਹਾ। ਅਸ਼ੋਕ ਕਟਾਰੀਆ ਨੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਸਿੱਖਿਆ, ਸਿਹਤ, ਅਤੇ ਬਿਜਲੀ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਬਾਰੇ ਦੱਸਿਆ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਰਨ ਤਾਰਨ ਦੇ ਵਿਕਾਸ ਨੂੰ ਅਣਗੌਲਿਆ ਕੀਤਾ ਹੈ, ਜਿਸ ਕਾਰਨ ਇੱਥੋਂ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ “ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ। ਅਸੀਂ ਤਰਨਤਾਰਨ ਨੂੰ ਨਸ਼ਾ ਮੁਕਤ ਬਣਾਉਣ, ਸਥਾਨਕ ਸੜਕਾਂ ਦੀ ਹਾਲਤ ਸੁਧਾਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵਚਨਬੱਧ ਹਾਂ। ਡੋਰ-ਟੂ-ਡੋਰ ਮੁਹਿੰਮ ਦੌਰਾਨ ਕਟਾਰੀਆ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਬਜ਼ੁਰਗਾਂ ਅਤੇ ਔਰਤਾਂ ਨੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਪਾਣੀ, ਸੀਵਰੇਜ ਅਤੇ ਸਫਾਈ ਨਾਲ ਸਬੰਧਤ ਸਥਾਨਕ ਮੁੱਦੇ ਉਠਾਏ। ਕਟਾਰੀਆ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚੋਂ ਰਵਾਇਤੀ ਪਾਰਟੀਆਂ ਦੀ ਗੰਦਗੀ ਨੂੰ ਸਾਫ਼ ਕੀਤਾ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਰਨਵੀਰ ਸਿੰਘ ਜੱਟ ਪੁਰ ਅਤੇ ਹਰਪਾਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਕਮਲੇਸ਼ ਚੌਧਰੀ ਆਦਿ ਹਾਜਰ ਸਨ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



