HOME ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਮਾਤਾ ਗੁਰਾਂ ਦੇਵੀ ਪਨੇਸਰ ਦੇ...

ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਮਾਤਾ ਗੁਰਾਂ ਦੇਵੀ ਪਨੇਸਰ ਦੇ ਦਿਹਾਂਤ ‘ਤੇ ਪਰਿਵਾਰ ਨਾਲ ਪ੍ਰਗਟਾਇਆ ਡੂੰਘਾ ਦੁੱਖ

11
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਅੱਜ ਬਲਾਚੌਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਤਨਾਮ ਪਨੇਸਰ ਅਤੇ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਬਲਾਚੌਰ ਦੇ ਪ੍ਰਧਾਨ ਸੁਰਿੰਦਰ ਕੁਮਾਰ ਪਨੇਸਰ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਉਨ੍ਹਾਂ ਦੇ ਮਾਤਾ ਜੀ, ਸਵਰਗੀ ਮਾਤਾ ਗੁਰਾਂ ਦੇਵੀ ਪਨੇਸਰ (95) ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਗੁਰਾਂ ਦੇਵੀ ਪਨੇਸਰ, ਜੋ ਕਿ ਸਵਰਗੀ ਡਾ. ਅਮਰਚੰਦ ਪਨੇਸਰ ਦੇ ਧਰਮਪਤਨੀ ਸਨ, ਬੀਤੇ ਦਿਨੀਂ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਵਿਰਾਜੇ ਸਨ। ਇਸ ਮੌਕੇ ‘ਤੇ ਸੰਦੀਪ ਸੋਨੂੰ ਭਾਟੀਆ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਇਸ ਸੰਸਾਰ ਤੋਂ ਵਿਛੋੜਾ ਪਰਿਵਾਰ ਲਈ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਮਾਤਾ ਜੀ ਦੇ ਜਾਣ ਨਾਲ ਉਨ੍ਹਾਂ ਦੇ ਬੱਚਿਆਂ, ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਜੋ ਖਲਾਅ ਪੈਦਾ ਹੋਇਆ ਹੈ, ਉਸ ਨੂੰ ਭਰਨਾ ਅਸੰਭਵ ਹੈ। ਸੰਦੀਪ ਸੋਨੂੰ ਭਾਟੀਆ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਰਤਾਨੀਆ ਦੇ ‘ਲਾਟਰੀ ਵੀਜ਼ਾ’ ਲਈ ਅੱਜ ਖੁੱਲ੍ਹੇਗੀ ਆਖ਼ਰੀ ਬੈਲਟ, ਭਾਰਤੀ ਨੌਜਵਾਨਾਂ ਕੋਲ ਦੋ ਸਾਲ ਲਈ ਯੂਕੇ ਆ ਕੇ ਕੰਮ ਅਤੇ ਪੜਾਈ ਕਰਨ ਦਾ ਸੁਨਹਿਰੀ ਮੌਕਾ
Next articleਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਗਲਾਸਗੋ ਵਿਖੇ ਸੰਗਤ ਨੂੰ ਦਿਖਾਈ ਗਈ ਫ਼ਿਲਮ ‘ਸਤਲੁਜ’ ।