ਧੂਰੀ, (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸ਼ੀਏਸ਼ਨ ਧੂਰੀ ਦੀ ਸਾਲ 2025 ਦੀ ਪਹਿਲੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਜਗਦੀਸ਼ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਮੀਟਿੰਗ ਵਿੱਚ ਆਏ ਸੀਨੀਅਰਜ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਆਉਣ ਵਾਲੇ ਸਾਲ ਵਿੱਚ ਮੈਂਬਰਾਂ ਦੇ ਸਮੁੱਚੇ ਪਰਿਵਾਰਾਂ ਦੀ ਤਰੱਕੀ, ਤੰਦਰੁਸਤੀ ਦੀ ਕਾਮਨਾ ਕੀਤੀ। ਸਬੱਬੀਂ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਆਏ ਸਾਥੀਆਂ ਨਾਲ ਫਤਿਹ ਸਾਂਝੀ ਕੀਤੀ। ਮੀਟਿੰਗ ਵਿੱਚ ਮਾਸਟਰ ਮੂਲ ਚੰਦ ਜੀ ਸ਼ਰਮਾ ਵਲੋਂ ਸੀਨੀਅਰ ਸਿਟੀਜਨ ਸੰਬੰਧੀ ਬਹੁਤ ਹੀ ਖੂਬਸੂਰਤ ਰਚਨਾ ਪੇਸ਼ ਕੀਤੀ। ਅਤੇ ਸਾਹਿਤਕਾਰ ਸੁਖਵਿੰਦਰ ਲੋਟੇ ਵਲੋਂ ਕਵਿਤਾ ਰਾਹੀਂ ਆਏ ਸਾਥੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ। ਮੀਟਿੰਗ ਨੇ ਪੈਨਸ਼ਨਰ ਐਸੋਸੀਏਸ਼ਨ ਧੂਰੀ ਦੇ ਸਕੱਤਰ ਜਨਰਲ ਡਾਕਟਰ ਅਮਰਜੀਤ ਸਿੰਘ ਜੀ ਦੇ ਨੌਜਵਾਨ ਜੁਆਈ ਦੀ ਬੇਵਕਤੀ ਮੌਤ ਅਤੇ ਸੁਰਿੰਦਰ ਸ਼ਰਮਾਂ ਜੀ ਨਾਗਰਾ ਦੇ ਬਹਿਨੋਈ ਦੀ ਹੋਈ ਅਚਾਨਕ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਾ ਨਾਲ ਹਮਦਰਦੀ ਪ੍ਰਗਟ ਕੀਤੀ। ਐਸੋਸੀਏਸ਼ਨ ਵਲੋਂ ਧੂਰੀ ਸ਼ਹਿਰ ਵਿੱਚ ਹੋ ਰਹੀਆਂ ਡਕੈਤੀ ਦੀਆਂ ਵਾਰਦਾਤਾਂ ਤੇ ਬਹੁਤ ਚਿੰਤਾ ਜਾਹਰ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ।ਇਸ ਮਹੀਨੇ ਵਿੱਚ ਜਨਮੇ ਸੀਨੀਅਰ ਸਿਟੀਜਨ ਸਾਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕਰਦਿਆਂ ਐਸੋਸ਼ੀਏਸ਼ਨ ਵਲੋਂ ਸਾਥੀਆਂ ਦੀ ਪ੍ਰਸੰਨ ਚਿੱਤ ਲੰਮੀ ਉਮਰ ਦੀ ਕਾਮਨਾ ਕੀਤੀ। ਮੀਟਿੰਗ ਦੌਰਾਨ ਸਾਥੀ ਗੁਰਦੀਪ ਸਿੰਘ ਸਾਰੋਂ ਵਲੋਂ ਪਿਛਲੇ ਦਿਨੀਂ ਆਪਣੀ ਪਟਨਾ ਸਾਹਿਬ ਦੀ ਧਾਰਮਿਕ ਯਾਤਰਾ ਵਾਰੇ ਸਾਥੀਆਂ ਨਾਲ ਆਪਣੀ ਭਾਵਨਾ ਸਾਝੀ ਕੀਤੀ ਅਤੇ ਸਾਥੀਆਂ ਨੂੰ ਬੇਨਤੀ ਕੀਤੀ ਕਿ ਇਸ ਉਮਰੇ ਆਪਣੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਇਸ ਤਰ੍ਹਾਂ ਦੀਆਂ ਯਾਤਰਾਵਾਂ ਕਰਨ ਦੀ ਅਪੀਲ ਕੀਤੀ। ਮੀਟਿੰਗ ਦੇ ਅੰਤ ਵਿੱਚ ਐਸੋਸ਼ੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਢੀਂਡਸਾ ਵਲੋਂ ਆਏ ਸਾਥੀਆਂ ਦਾ ਧੰਨਵਾਦ ਕੀਤਾ।