ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਨੂੰ ਤਰੱਕੀ ਦੇ ਰਾਹ ’ਤੇ ਲਿਆਉਣ ਅਤੇ ਪਛੜੇਪਣ ਨੂੰ ਦੂਰ ਕਰਨ ਲਈ ਅੱਜ ਸਥਾਨਕ ਇੱਕ ਹੋਟਲ ਵਿੱਚ ਬਲਾਚੌਰ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ। ਮੀਟਿੰਗ ਦੇ ਵੇਰਵੇ ਸਾਂਝੇ ਕਰਦੇ ਹੋਏ ਉੱਘੇ ਸਮਾਜ ਸੇਵੀ ਅਸ਼ੋਕ ਕੁਮਾਰ ਨਾਨੋਵਾਲ ਨੇ ਆਪਣੇ ਸਾਥੀਆਂ ਸਮੇਤ ਗੱਲ ਕਰਦਿਆਂ ਕਿਹਾ ਕਿ ਬਲਾਚੌਰ ਦੇ ਵਿਕਾਸ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਹਲਕੇ ਦੀਆਂ ਦਰਪੇਸ਼ ਸਮੱਸਿਆਵਾਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ। ਸੜਕਾਂ ਦੀ ਮਾੜੀ ਹਾਲਤ, ਸਿਹਤ ਸਹੂਲਤਾਂ ਦੀ ਘਾਟ, ਬੇਰੁਜ਼ਗਾਰੀ, ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਉਦਯੋਗਿਕ ਪਛੜੇਪਣ ਵਰਗੇ ਮੁੱਦੇ ਉਠਾਏ ਗਏ।ਆਗੂਆਂ ਨੇ ਸਹਿਮਤੀ ਪ੍ਰਗਟਾਈ ਕਿ ਹਲਕੇ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਇੱਕ ਸਾਂਝੇ ਮੰਚ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਇਸੇ ਮਕਸਦ ਤਹਿਤ ‘ਬਲਾਚੌਰ ਲੋਕ ਭਲਾਈ ਵਿਕਾਸ ਮੰਚ’ ਬਣਾਉਣ ਦਾ ਫੈਸਲਾ ਲਿਆ ਗਿਆ। ਇਸ ਮੰਚ ’ਤੇ ਸਾਰੀਆਂ ਪਾਰਟੀਆਂ ਦੇ ਆਗੂ ਬਿਨਾਂ ਕਿਸੇ ਰਾਜਨੀਤਕ ਵਿਰੋਧ ਤੋਂ ਇਕੱਠੇ ਹੋ ਕੇ ਸਿਰਫ਼ ਬਲਾਚੌਰ ਦੇ ਭਲੇ ਲਈ ਕੰਮ ਕਰਨਗੇ। ਮੰਚ ਦਾ ਮੁੱਖ ਮਕਸਦ ਹਲਕੇ ਦੇ ਵਿਕਾਸ ਸਬੰਧੀ ਮੰਗਾਂ ਨੂੰ ਸਰਕਾਰ ਅੱਗੇ ਰੱਖਣਾ, ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੱਢਣਾ ਹੋਵੇਗਾ। ਸਰਦਾਰ ਜੋਗਿੰਦਰ ਸਿੰਘ ਅਟਵਾਲ ਅਤੇ ਅਜਮੇਰ ਸਿੰਘ ਭਾਰਾਪੁਰ ਵੱਲੋਂ ਕਿਹਾ ਗਿਆ ਕਿ ਮੰਚ ਵੱਲੋਂ ਬਲਾਚੌਰ ਵਿੱਚ ਇੱਕ ਦਫ਼ਤਰ ਖੋਲ੍ਹਣ ਦਾ ਵੀ ਫੈਸਲਾ ਲਿਆ ਗਿਆ। ਮੰਚ ਦੀ ਅਗਲੀ ਮੀਟਿੰਗ ਉਕਤ ਦਫ਼ਤਰ ਵਿੱਚ ਹੋਵੇਗੀ,ਜਿਸ ਵਿੱਚ ਮੰਚ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਆਉਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਬਹਾਦਰ ਸਿੰਘ ਬਿਰਲ ਪੈਲੀ, ਸਤਨਾਮ ਸਿੰਘ ਸਹੂੰਗੜਾ, ਜਥੇਦਾਰ ਹਜੂਰਾ ਸਿੰਘ ਪੈਲੀ, ਨਿਰਮੈਲ ਸਿੰਘ ਥਾਂਦੀ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜੁਝਾਰ ਸਿੰਘ ਸੇਠੀ, ਠੇਕੇਦਾਰ ਗੁਰਨਾਮ ਸਿੰਘ ਜੋਗੇਵਾਲ, ਹਰਨੇਕ ਸਿੰਘ ਥਿਆੜਾ ਛਦੌੜੀ, ਪੰਮੀ ਖ਼ਟਾਣਾ, ਸਤਿੰਦਰ ਸਿੰਘ ਸਜਾਵਲਪੁਰ, ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਗਿਫਟੀ ਭਾਰਾਪੁਰ,ਨਰੇਸ਼ ਕੁਮਾਰ ਕਰੀਮਪੁਰ ਚਾਹਵਾਲਾ,ਠੇਕੇਦਾਰ ਸੁਰੇਸ਼ ਕੁਮਾਰ ਕਰੀਮਪੁਰ ਚਾਹਵਾਲਾ ਹਾਜ਼ਿਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



