ਨਵੀਂ ਦਿੱਲੀ (ਸਮਾਜ ਵੀਕਲੀ): ਸੀਨੀਅਰ ਪੱਤਰਕਾਰ ਤੇ ‘ਇੰਡੀਅਨ ਐਕਸਪ੍ਰੈੱਸ’ ਦੇ ਕੌਮੀ ਬਿਊਰੋ ਮੁਖੀ ਰਵੀਸ਼ ਤਿਵਾੜੀ ਦਾ ਦੇਹਾਂਤ ਹੋ ਗਿਆ ਹੈ। ਉਹ 40 ਵਰ੍ਹਿਆਂ ਦੇ ਸਨ ਤੇ ਪਿਛਲੇ ਦੋ ਸਾਲਾਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਤਿਵਾੜੀ ਦੇ ਪਰਿਵਾਰ ਵਿਚ ਪਤਨੀ ਪੂਜਯ ਤੋਂ ਇਲਾਵਾ ਮਾਤਾ-ਪਿਤਾ ਅਤੇ ਇਕ ਭਰਾ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਦੁਪਹਿਰੇ ਗੁਰੂਗ੍ਰਾਮ ਦੇ ਇਕ ਹਸਪਤਾਲ ਲਿਜਾਇਆ ਗਿਆ ਜਿੱਥੇ ਸ਼ਨਿਚਰਵਾਰ ਸੁਵੱਖਤੇ ਉਨ੍ਹਾਂ ਦੀ ਮੌਤ ਹੋ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ, ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਤੇ ਸਾਬਕਾ ਕੇਂਦਰੀ ਮੰਤਰੀ ਜੈਰਾਮ ਰਮੇਸ਼ ਨੇ ਰਵੀਸ਼ ਤਿਵਾੜੀ ਦੇ ਦੇਹਾਂਤ ਉਤੇ ਦੁੱਖ ਪ੍ਰਗਟ ਕੀਤਾ ਹੈ। ਉਹ ਪਿਛਲੇ 12 ਸਾਲਾਂ ਤੋਂ ‘ਇੰਡੀਅਨ ਐਕਸਪ੍ਰੈੱਸ’ ਨਾਲ ਜੁੜੇ ਹੋਏ ਸਨ ਤੇ ਕਈ ਹੋਰ ਅਦਾਰਿਆਂ ਵਿਚ ਵੀ ਕੰਮ ਕਰ ਚੁੱਕੇ ਸਨ। ਪ੍ਰਧਾਨ ਮੰਤਰੀ ਨੇ ਤਿਵਾੜੀ ਦੀ ਪਤਨੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਘਰ ਜਾ ਕੇ ਪਰਿਵਾਰ ਨਾਲ ਅਫ਼ਸੋਸ ਜ਼ਾਹਿਰ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly