ਸੀਨੀਅਰ ਸੈਕੰਡਰੀ ਸਕੂਲ ਭਾਣੋ ਲੰਗਾ ਦਾ ਸਾਲਾਨਾ ਇਨਾਮ ਵੰਡ ਸਮਾਗਮ 12 ਨੂੰ 

ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਚਾਹਲ
ਕਪੂਰਥਲਾ ( ਕੌੜਾ )– ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਣੋ ਲੰਗਾ ਕਪੂਰਥਲਾ ਦਾ ਸਲਾਨਾ ਇਨਾਮ ਵੰਡ ਸਮਾਗਮ 12 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਆਯੋਜਤ ਕੀਤਾ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦਿਆਂ ਹੋਇਆਂ ਸਕੂਲ਼ ਇੰਚਾਰਜ਼ ਮੈਡਮ ਨੀਰੂ ਅਤੇ ਸੁਖਦੇਵ ਸਿੰਘ ਚਾਹਲ ਨੇ ਦੱਸਿਆ ਕਿ  ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਲਈ ਆਯੋਜਤ ਕੀਤੇ ਜਾ ਰਹੇ ਉਕਤ ਸਾਲਾਨਾ ਇਨਾਮ ਵੰਡ ਸਮਾਗਮ ਦਾ ਉਦਘਾਟਨ ਬੀਬੀ ਬਲਬੀਰ ਕੌਰ ਚਾਹਲ ਸਵੇਰੇ 10 ਵਜੇ ਰਿਬਨ ਕੱਟ ਕੇ ਕਰਨਗੇ ਜਦਕਿ  ਇਨਾਮਾਂ ਦੀ ਵੰਡ ਹਲਕਾ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਬਾਅਦ ਦੁਪਹਿਰ 12 ਵਜੇ ਕਰਨਗੇ ।
          ਓਹਨਾਂ ਦੱਸਿਆ ਕਿ  ਉਕਤ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਗੁਰਦੀਪ ਸਿੰਘ ਗਿੱਲ ਜ਼ਿਲਾ ਸਿੱਖਿਆ ਅਧਿਕਾਰੀ ( ਸੈਕੰਡਰੀ) ਕਪੂਰਥਲਾ,  ਰਾਮਪਾਲ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ ( ਐਲੀਮੈਂਟਰੀ) ਕਪੂਰਥਲਾ , ਬਿਕਰਮਜੀਤ ਸਿੰਘ ਥਿੰਦ ਉੱਪ ਜਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ) ਕਪੂਰਥਲਾ ਅਤੇ  ਮੱਸਾ ਸਿੰਘ ਸਿੱਧੂ ਸਾਬਕਾ ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ) ਕਪੂਰਥਲਾ  ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਮਾਜ ਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਖੁਸਰੋਪੁਰ ਵਿਖੇ ਦੀਪ ਸਿੱਧੂ ਦੀ ਯਾਦ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਭਲਕੇ
Next articleਤਲਵੰਡੀ ਮਹਿਮਾ ਵਿਖੇ 0 ਤੋਂ 5 ਸਾਲ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ