ਅੰਮ੍ਰਿਤਸਰ (ਸਮਾਜ ਵੀਕਲੀ): ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਆਪਣੇ ਚੈਨਲ ਸਬੰਧੀ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਕੋਲੋਂ ਮਨਜ਼ੂਰੀ ਲੈਣ ਸਬੰਧੀ ਪੱਤਰ ਦੀ ਇਕ ਕਾਪੀ ਉਨ੍ਹਾਂ ਨੂੰ ਵੀ ਭੇਜੀ ਜਾਵੇ ਤਾਂ ਜੋ ਉਹ ਇਹ ਮਨਜ਼ੂਰੀ ਪ੍ਰਾਪਤ ਕਰਨ ਲਈ ਯਤਨ ਕਰ ਸਕਣ। ਪੱਤਰ ਵਿਚ ਉਨ੍ਹਾਂ ਕਿਹਾ ਕਿ ਉਹ ਗੁਰੂ ਨਗਰੀ ਤੋਂ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਅਹਿਮ ਅਤੇ ਪਵਿੱਤਰ ਕੰਮ ਲਈ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲੋਂ ਲੋੜੀਂਦੀ ਮਨਜ਼ੂਰੀ ਲੈਣ ਲਈ ਸਬੰਧਤ ਫਾਈਲ ਦੀ ਇਕ ਕਾਪੀ ਉਨ੍ਹਾਂ ਨੂੰ ਵੀ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਪੱਧਰ ’ਤੇ ਇਹ ਮਨਜ਼ੂਰੀ ਲੈਣ ਲਈ ਯਤਨ ਕਰ ਸਕਣ।