ਪਿੰਡ ਠੀਕਰੀਵਾਲਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ
ਬਰਨਾਲਾ, (ਸਮਾਜ ਵੀਕਲੀ) ( ਚੰਡਿਹੋਕ ) : ਸਥਾਨਕ ਐੱਸ.ਐੱਸ.ਡੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਐਨ.ਐੱਸ.ਐੱਸ ਦੇ ਸੱਤ ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਉਘੇ ਕਾਰੋਬਾਰੀ ਅਤੇ ਸਮਾਜ ਸੇਵੀ ਸ੍ਰੀ ਲੋਕੇਸ਼ ਮੱਕੜਾ ਵੱਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਨੇ ਦੱਸਿਆ ਕਿ ਐਨ.ਐੱਸ.ਐੱਸ ਦੇ ਕੈਂਪ ਵਿਦਿਆਰਥੀਆਂ ਨੂੰ ਇੱਕ ਟੀਮ ਵਜੋਂ ਅਨੁਸ਼ਾਸਨ ਵਿੱਚ ਰਹਿੰਦਿਆਂ ਸਮਾਜ ਸੇਵਾ ਦੇ ਕੰਮਾਂ ਲਈ ਪ੍ਰੇਰਿਤ ਕਰਦੇ ਹਨ । ਇਸ ਕੈਂਪ ਦੀ ਕੋਆਰਡੀਨੇਟਰ ਪ੍ਰੋਫ਼ੈਸਰ ਪਰਵਿੰਦਰ ਕੌਰ ਅਤੇ ਸਹਾਇਕ ਚਰਨਜੀਤ ਸਿੰਘ ਨੇ ਦੱਸਿਆ ਕਿ 22 ਤੋਂ 28 ਦਸੰਬਰ ਤੱਕ ਦਿਨ ਰਾਤ ਦੇ ਇਸ ਸੱਤ ਰੋਜ਼ਾ ਕੈਂਪ ਵਿੱਚ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ ਇੱਕ ਸੌ ਵਿਦਿਆਰਥੀਆਂ ਭਾਗ ਲੈਣ ਰਹੇ ਹਨ। ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਐੱਸ.ਐੱਸ.ਡੀ ਕਾਲਜ ਦੇ ਗਰਾਊਂਡਾਂ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ, ਦੂਸਰੇ ਦਿਨ ਕਾਲਜ ਵਿੱਚ ਲੱਗੇ ਦਰਖ਼ਤਾਂ ‘ਤੇ ਰੰਗ ਕੀਤਾ ਅਤੇ ਛੋਟੀ ਮੋਟੀ ਮੁਰੰਮਤ ਦੇ ਕੁੱਝ ਹੋਰ ਕੰਮ ਕੀਤੇ ਗਏ ਅਤੇ ਕੈਂਪ ਦਾ ਇਕ ਦਿਨ ਕਾਲਜ ਵਿੱਚ ਨਵੇਂ ਪੌਦੇ ਲਗਾਉਣ ਨੂੰ ਸਮਰਪਿਤ ਕੀਤਾ ਗਿਆ। ਇਸ ਕੈਂਪ ਦੌਰਾਨ 25 ਦਸੰਬਰ ਨੂੰ ਨੇੜਲੇ ਇਤਿਹਾਸਕ ਪਿੰਡ ਠੀਕਰੀਵਾਲਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਨੇ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਜਾਲ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੇ “ਯੁਧ-ਨਸ਼ਿਆਂ ਵਿਰੁੱਧ” ਵਿੱਚ ਸਹਿਯੋਗ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ । ਇਸ ਦੌਰਾਨ ਪ੍ਰੋਫੈਸਰ ਹਰਪ੍ਰੀਤ ਕੌਰ ਨੇ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਇਸ ਮੌਕੇ ਪਿੰਡ ਠੀਕਰੀਵਾਲਾ ਦੇ ਪੰਚਾਇਤ ਮੈਂਬਰ ਮੱਖਣ ਸਿੰਘ, ਮਾਸਟਰ ਦਰਸ਼ਨ ਸਿੰਘ, ਕਾਕਾ ਸਿੰਘ, ਹੈਪੀ ਸਿੰਘ, ਮਨੀ ਸਿੰਘ, ਇੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਐੱਸ.ਐੱਸ.ਡੀ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਾਲਾਘਾ ਕੀਤੀ। ਅਖੀਰ ਵਿਚ ਕਾਲਜ ਦੇ ਵਾਇਸ ਪ੍ਰਿੰਸੀਪਲ ਭਾਰਤ ਭੂਸ਼ਣ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਕੈਂਪ ਅਜੇ 28 ਦਸੰਬਰ ਤੱਕ ਚੱਲਣਾ ਹੈ, ਜਿਸ ਦੌਰਾਨ ਵਿਦਿਆਰਥੀਆਂ ਇਸੇ ਤਰ੍ਹਾਂ ਸਮਾਜ ਸੇਵੀ ਕੰਮਾਂ ਵਿੱਚ ਜੁੱਟੇ ਰਹਿਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



