ਮੁੰਬਈ — ਕਾਮੇਡੀਅਨ ਕਪਿਲ ਸ਼ਰਮਾ, ਬਾਲੀਵੁੱਡ ਅਭਿਨੇਤਾ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਗਾਇਕਾ ਸੁਗੰਧਾ ਮਿਸ਼ਰਾ ਨੂੰ ਧਮਕੀ ਭਰੇ ਈ-ਮੇਲ ਮਿਲੇ ਹਨ। ਇਹ ਧਮਕੀ ਪਾਕਿਸਤਾਨ ਤੋਂ ਭੇਜੀ ਗਈ ਹੈ। ਇਸ ਤੋਂ ਬਾਅਦ ਸਬੰਧਤ ਕਲਾਕਾਰਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਮੁੰਬਈ ਦੇ ਅੰਬੋਲੀ ਪੁਲਿਸ ਸਟੇਸ਼ਨ ‘ਚ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਧਮਕੀ ਭਰੇ ਈ-ਮੇਲ ਵਿੱਚ ਲਿਖਿਆ ਗਿਆ ਹੈ ਕਿ ਅਸੀਂ ਤੁਹਾਡੀ ਨਿਗਰਾਨੀ ਕਰ ਰਹੇ ਹਾਂ ਅਤੇ ਇਹ ਜ਼ਰੂਰੀ ਹੈ ਕਿ ਅਸੀਂ ਤੁਹਾਨੂੰ ਇੱਕ ਸੰਵੇਦਨਸ਼ੀਲ ਮਾਮਲੇ ਬਾਰੇ ਸੂਚਿਤ ਕਰੀਏ। ਇਹ ਕੋਈ ਪਬਲੀਸਿਟੀ ਸਟੰਟ ਜਾਂ ਤੁਹਾਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਨਹੀਂ ਹੈ। ਅਸੀਂ ਤੁਹਾਨੂੰ ਇਸ ਸੰਦੇਸ਼ ਨੂੰ ਪੂਰੀ ਗੰਭੀਰਤਾ ਅਤੇ ਗੁਪਤਤਾ ਨਾਲ ਲੈਣ ਦੀ ਬੇਨਤੀ ਕਰਦੇ ਹਾਂ। ਜੇਕਰ ਤੁਸੀਂ ਇਸ ਵੱਲ ਧਿਆਨ ਨਹੀਂ ਦਿੰਦੇ, ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ, ਜੋ ਤੁਹਾਡੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਈ-ਮੇਲ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਅਸੀਂ ਅਗਲੇ 8 ਘੰਟਿਆਂ ਵਿੱਚ ਤੁਹਾਡੇ ਤੋਂ ਤੁਰੰਤ ਜਵਾਬ ਦੀ ਉਮੀਦ ਕਰਦੇ ਹਾਂ, ਨਹੀਂ ਤਾਂ ਅਸੀਂ ਮੰਨ ਲਵਾਂਗੇ ਕਿ ਤੁਸੀਂ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ ਅਤੇ ਅਸੀਂ ਲੋੜੀਂਦੀ ਕਾਰਵਾਈ ਕਰਾਂਗੇ। ਈ-ਮੇਲ ਦੇ ਅੰਤ ਵਿੱਚ ਵਿਸ਼ਨੂੰ ਲਿਖਿਆ ਹੋਇਆ ਹੈ।
ਪੁਲਸ ਨੇ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਧਮਕੀ ਪਾਕਿਸਤਾਨ ਤੋਂ ਭੇਜੀ ਗਈ ਹੈ। ਕਲਾਕਾਰਾਂ ਨੂੰ ਧਮਕੀ ਭਰੀ ਈ-ਮੇਲ ਭੇਜੇ ਜਾਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਵੀ ਚਿੰਤਤ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly