ਭੀਖੀ (ਸਮਾਜ ਵੀਕਲੀ) (ਕਮਲ ਜਿੰਦਲ ) ਭੀਖੀ ਦੇ ਵਾਰਡ ਨੰਬਰ 1 ਦੀ ਬੈਂਕ ਵਾਲੀ ਗਲੀ ਵਿੱਚ ਪਿਛਲੇ ਕਰੀਬ 20 ਦਿਨਾਂ ਤੋਂ ਸੀਵਰੇਜ ਬਲਾਕ ਹੋਣ ਕਾਰਨ ਗੰਦਾ ਪਾਣੀ ਗਲੀ ਅਤੇ ਮੁੱਖ ਸੜਕ ਉੱਪਰ ਫੈਲ ਰਿਹਾ ਹੈ। ਇਸ ਸਮੱਸਿਆ ਕਾਰਨ ਇਲਾਕਾ ਵਾਸੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀ ਵਿੱਚ ਸਥਿਤ ਬੈਂਕ ਵਿੱਚ ਹਰ ਰੋਜ਼ ਹਜ਼ਾਰਾਂ ਲੋਕਾਂ ਦਾ ਆਉਣਾ-ਜਾਣਾ ਹੁੰਦਾ ਹੈ, ਪਰ ਸੀਵਰੇਜ ਦੇ ਓਵਰਫਲੋ ਹੋਣ ਕਾਰਨ ਉਨ੍ਹਾਂ ਨੂੰ ਗੰਦੇ ਪਾਣੀ ਵਿੱਚੋਂ ਲੰਘ ਕੇ ਆਪਣਾ ਕੰਮ ਕਰਵਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਕਾਰਨ ਬਦਬੂ ਫੈਲ ਰਹੀ ਹੈ ਅਤੇ ਮੱਛਰਾਂ ਦੀ ਗਿਣਤੀ ਵੀ ਵੱਧ ਰਹੀ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਸਥਾਨਕ ਮੁਹੱਲਾ ਵਾਸੀਆਂ ਲੋਕਾਂ ਨੇ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਕਿਸੇ ਵੀ ਸੰਭਾਵਿਤ ਬਿਮਾਰੀ ਦੇ ਫੈਲਣ ਤੋਂ ਬਚਿਆ ਜਾ ਸਕੇ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



