SGPC ਨੇ ਪਰਦੇਸਾਂ ‘ਚ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭੀ, ਵਫ਼ਦ ਕੈਨੇਡਾ ਪੁੱਜਾ

ਅੰਮ੍ਰਿਤਸਰ ( ਦੀਦਾਵਰ ਯਾਦਵਾਹਦ ) (ਸਮਾਜ ਵੀਕਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਸ੍ਰੀ ਅੰਮ੍ਰਿਤਸਰ ਵੱਲੋਂ ਵੱਖ–ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿੱਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਉਚ ਪੱਧਰੀ ਵਫਦ ਕੈਨੇਡਾ ਵਿਖੇ ਪਹੁੰਚ ਚੁੱਕਾ ਹੈ, ਜਿਸ ਵੱਲੋ ਵੱਖ ਵੱਖ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੈਨੇਡਾ ਗਏ ਸ਼੍ਰੋਮਣੀ ਕਮੇਟੀ ਦੇ ਵਫਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤਿ੍ਗ ਮੈਬਰ ਸ. ਮਿੱਠੂ ਸਿੰਘ ਕਾਹਨੇਕੇ, ਮੈਬਰ ਭਾਈ ਰਾਮ ਸਿੰਘ ਅਤੇ ਮੀਤ ਸਕੱਤਰ ਬਲਵਿੰਦਰ ਕਾਹਲਵਾ ਸਾਮਲ ਹਨ।

ਦੱਸਣਯੋਗ ਹੈ ਕਿ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਜਗੀਰ ਕੋਰ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋ ਕੈਨੇਡਾ, ਅਮਰੀਕਾ, ਅਸਟ੍ਰੇਲੀਆ ਆਦਿ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਆਪ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ । ਇਹ ਫੈਸਲਾ ਵਿਦੇਸਾ ਤੋ ਸੰਗਤਾ ਵੱਲੋ ਪੁੱਜਦੀ ਵੱਡੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਸੀ। ਬੀਬੀ ਜਗੀਰ ਕੋਰ ਨੇ ਐਲਾਨ ਕੀਤਾ ਸੀ ਕਿ ਸ੍ਰੋਮਣੀ ਕਮੇਟੀ ਵੱਲੋ ਵੱਖ ਵੱਖ ਦੇਸ਼ਾਂ ਵਿਚ ਪ੍ਰਿੰਟਿੰਗ ਪ੍ਰੈੱਸਾਂ ਸਥਾਪਿਤ ਕਰਕੇ ਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਕੀਤੀ ਜਾਵੇਗੀ ਅਤੇ ਉਥੇ ਨਾਲ ਲਗਦੇ ਦੇਸ਼ਾਂ ਵਿਚ ਸੜਕੀ ਮਾਰਗ ਰਾਹੀ ਪਾਵਨ ਸਰੂਪ ਪਹੁੰਚਾਏ ਜਾਣਗੇ।

ਕੈਨੇਡਾ ਗਏ ਵਫਦ ਦੇ ਆਗੂ ਸੁਰਜੀਤ ਸਿੰਘ ਭਿੱਟੇਵਿੰਡ ਨੇ ਫੋਨ ਰਾਹੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੋਂ ਇਲਾਵਾ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਵਿਖੇ ਇਸ ਸਬੰਧ ਵਿਚ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ।. ਭਿੱਟੇਵਿੰਡ ਅਨੁਸਾਰ ਵਫਦ ਨੇ ਹੁਣ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਗੁਰਦੁਆਰਾ ਦਸਮੇਸ਼ ਕਲਚਰ ਸੁਸਾਇਟੀ ਕੈਲਗਰੀ, ਗੁਰਦੁਆਰਾ ਕਲਗੀਧਰ ਸਾਹਿਬ ਐਬਟਸਫੋਰਡ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਹੋਇਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਹਰ ਥਾਂ ਤੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਮਰਯਾਦਾ ਅਨੁਸਾਰ ਸਰੂਪਾਂ ਦੀ ਛਪਾਈ ਲਈ ਲੋੜੀਂਦੀਆਂ ਸਹੂਲਤਾਂ ਅਤੇ ਮਾਹੌਲ ਲਾਜ਼ਮੀ ਹੈ ਅਤੇ ਇਸ ਨੂੰ ਹਰ ਪੱਖ ਤੋਂ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸੁਪਨਿਆਂ ਦੇ ਦੇਸ ਕੈਨੇਡਾ ਵਿਖੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾ ਅਤੇ ਸੰਗਤਾ ਦੀ ਰਾਇ ਨੂੰ ਖਾਸ ਮਹੱਤਵ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਜਾਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
Next articleਸ਼ੁੱਧ ਪੰਜਾਬੀ ਕਿਵੇਂ ਲਿਖੀਏ?- ਭਾਗ ੬.