ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਰਤ ਦੀ ਕਰੋਨਾ ਟੀਕਾਕਰਨ ਮੁਹਿੰਮ ਦਾ ਇੱਕ ਵਰ੍ਹਾ ਮੁਕੰਮਲ ਹੋਣ ’ਤੇ ਟਵਿਟਰ ’ਤੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਮੁਲਕ ਨੇ ਵਿਸ਼ਵ ਸਾਹਮਣੇ ਇਸ ਗੱਲ ਦੀ ਮਿਸਾਲ ਪੇਸ਼ ਕੀਤੀ ਹੈ ਕਿ ਕਿਵੇਂ ਸਰਕਾਰ ਤੇ ਲੋਕ ਇਕੱਠੇ ਰਲ ਕੇ ਅਸੰਭਵ ਚੁਣੌਤੀਆਂ ਦਾ ਮੁਕਾਬਲਾ ਕਰ ਸਕਦੇ ਹਨ। ਉਨ੍ਹਾਂ ਵਿਗਿਆਨੀਆਂ, ਸਿਹਤ ਕਾਮਿਆਂ, ਕਰੋਨਾ ਯੋਧਿਆਂ ਤੇ ਮੁਲਕ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly