ਜੰਮੂ (ਸਮਾਜ ਵੀਕਲੀ):ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਗੁਰਦੁਆਰਾ ਡਿਗਿਆਣਾ ਸਾਹਿਬ ਮੱਥਾ ਟੇਕਿਆ ਅਤੇ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਨ ਮਗਰੋਂ ਅਮਿਤ ਸ਼ਾਹ ਦੁਪਹਿਰ ਸਮੇਂ ਗੁਰਦੁਆਰੇ ਪੁੱਜੇ ਅਤੇ ਇਸ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਇੱਥੇ ਇੱਕ ਖੋਜ ਕੇਂਦਰ ਦਾ ਉਦਘਾਟਨ ਕੀਤਾ ਅਤੇ ਆਈਆਈਟੀ ਜੰਮੂ ਸਥਿਤ ਕੇਂਦਰ ਦੇ ਤੀਜੇ ਗੇੜ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly