ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਸਮਾਰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਾਰਾ , ਹੁਸ਼ਿਆਰਪੁਰ ਵਿਖੇ ਡਾ. ਮਹਿਮਾ ਮਨਹਾਸ ਮੈਡੀਕਲ ਅਫ਼ਸਰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਜੀ ਦੀ ਅਗਵਾਈ ਹੇਠ ,ਸ਼੍ਰੀਮਤੀ ਨਿਸ਼ਾ ਰਾਣੀ ਜਿਲ੍ਹਾ ਮੈਨੇਜਰ,ਪ੍ਰਸ਼ਾਂਤ ਆਦਿਆ ਕਾਉਂਸਲਰ ਹਾਜ਼ਰੀ ਵਿੱਚ ਨਸ਼ਿਆਂ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਪ੍ਰਿੰਸੀਪਲ ਰਵਿੰਦਰ ਕੌਰ ਅਤੇ ਵਾਇਸ ਪ੍ਰਿੰਸੀਪਲ ਪ੍ਰਭਜੋਤ ਕੌਰ ਦੀ ਹਾਜ਼ਰੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਮਤੀ ਨਿਸ਼ਾ ਰਾਣੀ ਮੈਨੇਜਰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਨੇ ਕਿਹਾ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖ਼ੋਰੀ ਇੱਕ ਮਾਨਸਿਕ ਬਿਮਾਰੀ ਹੈ, ਜਿਸ ਦਾ ਇਲਾਜ਼ ਸਰਕਾਰੀ ਸਿਹਤ ਅਦਾਰਿਆਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਨਸ਼ਾਖ਼ੋਰੀ ਦੇ ਕਾਰਨ, ਚਿੰਨ੍ਹ ਅਤੇ ਇਸ ਦੇ ਨਾਲ ਹੋਣ ਵਾਲਿਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਸ਼ਾਂਤ ਆਦਿਆ ਕਾਉਂਸਲਰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਨੇ ਕਿਹਾ ਕਿ ਨਸ਼ਾ ਖੋਰੀ ਦਾ ਇਲਾਜ਼ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੁਹਾ ਵਿਖੇ ਮੁਫਤ ਕੀਤਾ ਜਾਂਦਾ ਹੈ। ਜਿਸ ਵਿੱਚ ਪਹਿਲਾਂ 15-21 ਦਿਨਾਂ ਤੱਕ ਮਰੀਜ਼ ਦਾ ਡੀਟੋਕਸੀਫਿਕੇਸ਼ਨ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਮਰੀਜ਼ ਨੂੰ ਸਰਕਾਰੀ ਪੁਨਰਵਾਸ ਕੇਂਦਰ ਮੁਹੱਲਾ ਫਤਹਿਗੜ੍ਹ ਹੁਸ਼ਿਆਰਪੁਰ ਵਿਖ਼ੇ 90 ਦਿਨਾਂ ਲਈ ਦਾਖ਼ਲ ਕਰਵਾਇਆ ਜਾਂਦਾ ਹੈ, ਜਿਥੇ ਵਿਅਕਤੀਗਤ ਕਾਉਸਲਿੰਗ, ਗਰੁੱਪ ਕਾਉਸਲਿੰਗ, ਅਧਿਆਤਮਿਕ ਕਾਉਸਲਿੰਗ ਦੇ ਨਾਲ ਨਾਲ ਖੇਡਾਂ, ਅਤੇ ਥੈਰਪੀ ਵੀ ਕਾਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾਖ਼ੋਰੀ ਦੇ ਇਲਾਜ਼ ਦੇ ਨਾਲ ਨਾਲ ਪ੍ਰਮਾਨਿਤ ਸਕਿੱਲ ਡਿਵੈਲਪਮੈਂਟ ਕੋਰਸ ਵੀ ਕਰਵਾਏ ਜਾਂਦੇ ਹਨ ਤਾਂ ਕਿ ਮਰੀਜ਼ ਆਪਣੇ ਪੈਰਾਂ ਤੇ ਖੜ੍ਹਾ ਹੋ ਸਕੇ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਦਾ ਇਲਾਜ਼ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋ ਮੁਫ਼ਤ ਕੀਤਾ ਜਾਂਦਾ ਹੈ, ਜ਼ੇਕਰ ਕੋਈ ਮਰੀਜ਼ ਇਲਾਜ਼ ਲਈ ਆਉਂਦਾ ਹੈ ਤਾਂ ਨਸ਼ਾ ਮੁਕਤੀ ਕੇੱਦਰ ਉਸ ਦਾ ਪੂਰਾ ਇਲਾਜ਼ ਕਰਨ ਲਈ ਵਚਨਵੱਧ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj