ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) ਅੱਜ ਨਜਦੀਕੀ ਪਿੰਡ ਬੱਸੀਆਂ ਵਿਖੇ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਅਕਾਲੀ ਦਲ ਕੌਰ ਕਮੇਟੀ ਦੇ ਮੈਂਬਰ ਹੈਪੀ ਬੱਸੀਆਂ ਦੀ ਅਗਵਾਈ ਹੇਠ ਸਰਧਾਂਜਲੀ ਦਿੰਦਿਆ ਮਨਾਇਆ ਗਿਆ। ਇਸ ਮੌਕੇ ਹੈਪੀ ਬੱਸੀਆਂ ਤੇ ਸਾਬਕਾ ਕੌਸ਼ਲਰ ਸੁਰਿੰਦਰ ਸਿੰਘ ਪੱਪੀ ਸਪਰਾ ਨੇ ਸ਼ਹੀਦ ਭਗਤ ਸਿੰਘ ਨੂੰ ਸਰਧਾਂਜਲੀ ਦਿੰਦਿਆ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਵਿਚਾਰਧਾਰਾ ਹੈ ਜਿਸ ਨੂੰ ਆਪਣੀ ਜਿੰਦਗੀ ‘ਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਡਾਕਟਰ ਕੁਲਦੀਪ ਸਿੰਘ, ਬਲਵੰਤ ਰਾਏ, ਬਾਲੀ ਬੱਸੀਆਂ, ਤਰਸੇਮ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਦੀਪਾ ਸਿੰਘ, ਗੁਰਦੀਪ ਸਿੰਘ ਕਲੇਰ, ਅਵਤਾਰ ਸਿੰਘ ਕਲੇਰ, ਡਾਕਟਰ ਸਿਕੰਦਰ ਸਿੰਘ ਕਲੇਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



