ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸਮੁੱਚੀ ਐਸ.ਆਈ.ਆਰ.ਪ੍ਰਕਿਰਿਆ ਤਹਿਤ ਸਹਿਯੋਗ ਦੀ ਅਪੀਲ
ਜ਼ਿਲ੍ਹੇ‘’ਚ 615 ਬੀ.ਐਲ.ਓਜ਼, 62 ਸੁਪਰਵਾਈਜ਼ਰ, 3 ਚੋਣਕਾਰ ਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸ਼ਰ ਤਾਇਨਾਤ
ਸ਼ਹੀਦ ਭਗਤ ਸਿੰਘ ਨਗਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਵਿੱਚ ਪ੍ਰੀ-ਐਸ.ਆਈ.ਆਰ.ਗਤੀਵਿਧੀਆਂ ਤਹਿਤ ਵੋਟਰਾਂ ਦੀ 88 ਫੀਸਦ ਸ਼ਨਾਖਤ ਕਰਕੇ 7ਵਾਂ ਰੈਂਕ ਹਾਸਿਲ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੁਣ ਵੋਟਰ ਵੈਰੀਫਿਕੇਸ਼ਨ ਦਾ 12 ਫੀਸਦੀ ਕੰਮ ਹੀ ਬਕਾਇਆ ਰਹਿ ਗਿਆ ਹੈ। ਨਿਰਵਿਘਨ ਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 615 ਬੀ.ਐਲ.ਓਜ਼, 62 ਸੁਪਰਵਾਈਜ਼ਰ ਅਤੇ 3-3 ਚੋਣਕਾਰ ਤੇ ਸਹਾਇਕ ਚੋਣਕਾਰ ਅਫ਼ਸਰਾਂ ਵਲੋਂ ਕੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਰ ਵੈਰੀਫਿਕੇਸ਼ਨ, ਦਰੁਸਤੀ ਅਤੇ ਕਮੀਆਂ ਨੂੰ ਦੂਰ ਕਰਨ ਸਬੰਧੀ ਫਾਰਮ ਵੰਡੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੋਹਰੇ ਹੋ ਕੇ ਸਾਰੀ ਪ੍ਰਕਿਰਿਆ ਦੀ ਅਗਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪਲ ਕੀਤੀ ਕਿ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਲਈ ਆਪਣੇ-ਆਪਣੇ ਨੁਮਾਇੰਦੇ ਤਾਇਨਾਤ ਕੀਤੇ ਜਾਣ।ਦਸਤਾਵੇਜ਼ਾਂ ਸਬੰਧੀ ਸ਼ੰਕਿਆਂ ਨੂੰ ਦੂਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ 2003 ਦੀਆਂ ਵੋਟਰ ਸੂਚੀਆਂ ਮਾਰਗ ਦਰਸ਼ਕ ਵਜੋਂ ਕੰਮ ਕਰ ਰਹੀਆਂ ਹਨ ਅਤੇ ਕੋਈ ਵੀ ਨਾਗਰਿਕ ਆਪਣੀ ਰਿਹਾਇਸ਼ ਦੇ ਸਬੂਤ ਵਜੋਂ ਮਾਪਿਆਂ ਅਤੇ ਦਾਦੀ-ਦਾਦੇ ਨਾਲ ਸਬੰਧਿਤ ਕੋਈ ਵੀ ਦਸਤਾਵੇਜ਼ ਸਬੂਤ ਵਜੋਂ ਪੇਸ਼ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਫਾਰਮ ਭਰਕੇ ਦੇਣ। ਉਨ੍ਹਾਂ ਕਿਹਾ ਕਿ ਦਾਅਵੇ ਅਤੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਨਿਰਧਾਰਿਤ ਸਮੇਂ ਤੋਂ ਵੋਟਰ 01 ਅਕਤੂਬਰ 2026 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



