ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇਸ਼ ਦਾ ਸਰਮਾਇਆ-ਕੌਸਲਰ ਧੁੰਨਾਂ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 791ਵਾਂ ਮਹਾਨ ਖੂਨਦਾਨ ਕੈਂਪ ਜਸਵਿੰਦਰ ਸਿੰਘ ਜੱਸਾ ਸੁਪਰ ਸਪੀਡ ਫਿਟਨੈਸ ਜਿਮ ਦੇ ਸਹਿਯੋਗ ਨਾਲ ਗੁਰੂ ਨਾਨਕ ਨਗਰ, ਡਾਬਾ-ਲੋਹਾਰਾ ਰੋਡ ਵਿਖੇ ਲਗਾਇਆ ਗਿਆ। ਇਸ ਸਮੇਂ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਇਲਾਕੇ ਦੇ ਕੌਸਲਰ ਜਗਦੇਵ ਸਿੰਘ ਧੁੰਨਾਂ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਸਾਥੀਆਂ ਵੱਲੋਂ ਕੀਤੇ ਜਾ ਰਹੇ ਨਿਸ਼ਕਾਮ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਅਸੀਂ ਖੂਨਦਾਨ ਰਾਹੀਂ ਕਈ ਮਨੁੱਖੀ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ। ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੇ ਅਪਣਾ ਬਲੀਦਾਨ ਦੇ ਕੇ ਦੇਸ਼ ਆਜ਼ਾਦ ਕਰਵਾਉਣ ਵਿੱਚ ਅਹਿਮ ਰੋਲ ਨਿਭਾਇਆ ਸੀ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਦੇਸ਼ ਦਾ ਸਰਮਾਇਆ ਹਨ। ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 50 ਬਲੱਡ ਯੂਨਿਟ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਹੋਏ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਪਰਦੀਪ ਲਾਹੌਰੀਆ, ਹੈਪੀ ਲੋਹਾਰਾ, ਵਿਪਨ ਕੁੰਦਰਾ, ਅੰਮ੍ਰਿਤਪਾਲ ਸਿੰਘ, ਰਾਜ ਪਾਂਡੇ, ਸੋਨੂ ਖਾਨ, ਅਜੇ ਕੁਮਾਰ, ਰੋਕੀ ਰਾਜਪੂਤ, ਸਰਬਜੀਤ ਸਿੰਘ ਸੋਹਲ ਆਦਿ ਹਾਜ਼ਰ ਸਨ ।