ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਅੱਜ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਕਰਨਾਣਾ ਵੱਲੋਂ ਆਪਣੇ ਸਾਥੀਆਂ ਨਾਲ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ ਸਮਾਜ ਪ੍ਰਤੀ ਸ਼ਾਨਦਾਰ ਸੇਵਾਵਾਂ ਦੇਣ ਹਿੱਤ ਟਰੱਸਟ ਦੇ ਮੁੱਖ ਦਫਤਰ ਢਾਹਾਂ ਕਲੇਰਾਂ ਵਿਖੇ ਪੁੱਜ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸ੍ਰੀ ਕਰਨਾਣਾ ਨੇ ਕਿਹਾ ਕਿ ਮਿੱਠੇ ਅਤੇ ਨਿੱਘੇ ਸੁਭਾਅ ਦੇ ਮਾਲਕ ਡਾਕਟਰ ਕੁਲਵਿੰਦਰ ਸਿੰਘ ਢਾਹਾਂ ਦੇ ਪ੍ਰਧਾਨ ਬਨਣ ਨਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਅਤੇ ਵਿੱਦਿਅਕ ਸੇਵਾਵਾਂ ਵਿਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਇਲਾਕੇ ਦੇ ਲੋੜਵੰਦਾਂ ਦੀ ਵੱਡੀ ਮਦਦ ਹੋ ਰਹੀ ਹੈ। ਉਹਨਾਂ ਸੁਸਾਇਟੀ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਟਰੱਸਟ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ।
ਇਸ ਮੌਕੇ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸੁਸਾਇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕਰਨ ਲਈ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਸਾਰਿਆਂ ਦੇ ਨਿੱਘੇ ਸਹਿਯੋਗ ਸਦਕਾ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਸਿਹਤ ਅਤੇ ਸਿੱਖਿਆਂ ਸੇਵਾਵਾਂ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਨਿਰਤੰਰ ਯਤਨਸ਼ੀਲ ਰਹਿਣਗੇ । ਇਸ ਸਨਮਾਨ ਸਮਾਗਮ ਮੌਕੇ ਡਾ ਨਵਕਾਂਤ ਭਰੋ ਮਜਾਰਾ ਮੀਡੀਆ ਸਲਾਹਕਾਰ ਸੁਸਾਇਟੀ, ਕੁਲਦੀਪ ਸਿੰਘ ਸੋਗੀ ਮੈਂਬਰ ਪੰਚਾਇਤ ਦੁਸਾਂਝ ਖੁਰਦ ਅਤੇ ਸ. ਮਹਿੰਦਰਪਾਲ ਸਿੰਘ ਟਰੱਸਟ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly