HOME ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਵਿਰਾਸਤ ਮੇਲਾ ਅਤੇ ਪੰਜਾਬ ਸਖੀ ਸ਼ਕਤੀ...

ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਵਿਰਾਸਤ ਮੇਲਾ ਅਤੇ ਪੰਜਾਬ ਸਖੀ ਸ਼ਕਤੀ ਮੇਲਾ 20 ਤੋਂ 22 ਮਾਰਚ ਤੱਕ ਕਰਵਾਇਆ ਜਾਵੇਗਾ, ਡਿਪਟੀ ਕਮਿਸ਼ਨਰ

2

ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਮੇਲਾ

ਬਠਿੰਡਾ,   (ਸਮਾਜ ਵੀਕਲੀ)   (ਬਲਜੀਤ ਸਿੰਘ ਕੁਲਾਰ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਰਾਸਤ ਮੇਲਾ 2026 ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦਾ ਪੋਸਟਰ  ਜਾਰੀ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਵਿਰਾਸਤ ਮੇਲਾ 2026 ਦੌਰਾਨ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਪਿੰਡ ਜੈਪਾਲਗੜ੍ਹ ਵਿਖੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਰੰਗਲੇ ਪੰਜਾਬ ਦੀਆਂ ਝਲਕੀਆਂ, ਰਿਵਾਇਤੀ ਖਾਣਾ, ਖੇਡਾਂ, ਪਹਿਰਾਵੇ, ਝੂਲੇ, ਗੀਤ ਅਤੇ ਸੰਗੀਤ ਨਾਲ ਤਿੰਨੋਂ ਦਿਨ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਲਾਕਾਰ ਬੀਨੂ ਢਿੱਲੋਂ, ਕੰਵਰ ਗਰੇਵਾਲ, ਰਣਜੀਤ ਬਾਵਾ, ਦੇਵ ਖਰੌੜ, ਗੁਰਜੀਤ ਜੀਤੀ ਅਤੇ ਗੁਰ ਸਿੱਧੂ ਮੇਲੇ ਚ ਸ਼ਿਰਕਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਨਾਲ ਹੀ ਪੰਜਾਬ ਸਖੀ ਸ਼ਕਤੀ ਮੇਲਾ ਵੀ ਕਰਵਾਇਆ ਜਾਵੇਗਾ। ਉਦਯੋਗ ਅਤੇ ਵਣਜ ਵਿਭਾਗ ਪੰਜਾਬ (ਆਰ ਏ ਐਮ ਪੀ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਵੱਲੋਂ ਪੰਜਾਬ ਸਖੀ ਸ਼ਕਤੀ ਮੇਲਾ -2026 ਕਰਵਾਇਆ ਜਾਵੇਗਾ। ਇਸ ਮੇਲੇ ਵਿੱਚ ਜ਼ਿਲ੍ਹਾ ਬਠਿੰਡਾ ਦੀਆਂ ਸਵੈ-ਸੇਵੀ ਸੰਸਥਾਵਾਂ ਵੱਲੋਂ ਬਣਾਏ ਜਾਂਦੇ ਉਤਪਾਦ ਵੇਚੇ ਜਾਣਗੇ ।ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਮੇਲੇ ਚ ਆਉਣ ਦਾ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ਚ ਐਂਟਰੀ ਮੁਫ਼ਤ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ,  ਉੱਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘਮੁੱਖ ਮੰਤਰੀ ਫ਼ੀਲਡ ਅਫਸਰ  ਰਮਨਜੀਤਹਰਵਿੰਦਰ ਸਿੰਘ ਖਾਲਸਾ ਪ੍ਰਧਾਨ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਤੋਂ ਇਲਾਵਾ ਡੀ.ਐਸ.ਪੀ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਰਾਸਤ ਮੇਲਾ 2026 ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦਾ ਪੋਸਟਰ  ਜਾਰੀ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਵਿਰਾਸਤ ਮੇਲਾ 2026 ਦੌਰਾਨ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਪਿੰਡ ਜੈਪਾਲਗੜ੍ਹ ਵਿਖੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਰੰਗਲੇ ਪੰਜਾਬ ਦੀਆਂ ਝਲਕੀਆਂ, ਰਿਵਾਇਤੀ ਖਾਣਾ, ਖੇਡਾਂ, ਪਹਿਰਾਵੇ, ਝੂਲੇ, ਗੀਤ ਅਤੇ ਸੰਗੀਤ ਨਾਲ ਤਿੰਨੋਂ ਦਿਨ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਲਾਕਾਰ ਬੀਨੂ ਢਿੱਲੋਂ, ਕੰਵਰ ਗਰੇਵਾਲ, ਰਣਜੀਤ ਬਾਵਾ, ਦੇਵ ਖਰੌੜ, ਗੁਰਜੀਤ ਜੀਤੀ ਅਤੇ ਗੁਰ ਸਿੱਧੂ ਮੇਲੇ ਚ ਸ਼ਿਰਕਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਨਾਲ ਹੀ ਪੰਜਾਬ ਸਖੀ ਸ਼ਕਤੀ ਮੇਲਾ ਵੀ ਕਰਵਾਇਆ ਜਾਵੇਗਾ। ਉਦਯੋਗ ਅਤੇ ਵਣਜ ਵਿਭਾਗ ਪੰਜਾਬ (ਆਰ ਏ ਐਮ ਪੀ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਵੱਲੋਂ ਪੰਜਾਬ ਸਖੀ ਸ਼ਕਤੀ ਮੇਲਾ -2026 ਕਰਵਾਇਆ ਜਾਵੇਗਾ। ਇਸ ਮੇਲੇ ਵਿੱਚ ਜ਼ਿਲ੍ਹਾ ਬਠਿੰਡਾ ਦੀਆਂ ਸਵੈ-ਸੇਵੀ ਸੰਸਥਾਵਾਂ ਵੱਲੋਂ ਬਣਾਏ ਜਾਂਦੇ ਉਤਪਾਦ ਵੇਚੇ ਜਾਣਗੇ ।ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਮੇਲੇ ਚ ਆਉਣ ਦਾ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ਚ ਐਂਟਰੀ ਮੁਫ਼ਤ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ,  ਉੱਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘਮੁੱਖ ਮੰਤਰੀ ਫ਼ੀਲਡ ਅਫਸਰ  ਰਮਨਜੀਤਹਰਵਿੰਦਰ ਸਿੰਘ ਖਾਲਸਾ ਪ੍ਰਧਾਨ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਤੋਂ ਇਲਾਵਾ ਡੀ.ਐਸ.ਪੀ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜ਼ਿਲੇ ਵਿੱਚ ਗੈਸ ਸਿਲੰਡਰ ਅਤੇ ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ — ਚੇਤਨ ਬੰਗੜ
Next articleਜਲ੍ਹਿਆਂਵਾਲਾ ਬਾਗ ਵਿੱਚੋਂ ਸ਼ਹੀਦਾਂ ਦੀਆਂ ਫੋਟੋਆਂ ਗਾਇਬ ਹੋਣਾ ਅਤੇ ਸ਼ਹੀਦ ਊਧਮ ਸਿੰਘ ਦੀ ਫੋਟੋ ਨਾਲੋਂ ‘ਸ਼ਹੀਦ’ ਸ਼ਬਦ ਹਟਾਉਣਾ ਚਿੰਤਾ ਦਾ ਵਿਸ਼ਾ- ਬਾਵਾ