HOME ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਇਨਕਲਾਬੀ ਵਿਚਾਰਧਾਰਾ ਨੂੰ ਅਪਣਾਉਣ ਦੀ ਲੋੜ-ਟਿਵਾਣਾ 

ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਇਨਕਲਾਬੀ ਵਿਚਾਰਧਾਰਾ ਨੂੰ ਅਪਣਾਉਣ ਦੀ ਲੋੜ-ਟਿਵਾਣਾ 

ਫੋਟੋ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਇੰਦਰਪ੍ਰੀਤ ਸਿੰਘ ਟਿਵਾਣਾ ਤੇ ਹੋਰ
                * 23 ਮਾਰਚ ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਨ, ਗਾਇਕੀ ਰਾਹੀਂ ਸ਼ਰਧਾ ਦੇ ਫੁੱਲ ਭੇਟ ਕਰਨਗੇ ਗਾਇਕ

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਸੰਯੁਕਤ ਸ਼ਹਿਰੀ ਕਿਸਾਨ ਮਜ਼ਦੂਰ ਮੋਰਚਾ (ਟਿਵਾਣਾ) ਵੱਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ 23 ਮਾਰਚ ਦਿਨ ਸੋਮਵਾਰ ਨੂੰ ਮੋਟਰ ਪਾਰਟਸ ਮਾਰਕੀਟ, ਗਲੀ ਨੰਬਰ 6 ਦੇ ਬਾਹਰ ਨੇੜੇ ਮੰਜੂ ਸਿਨੇਮਾ ਜੀ.ਟੀ.ਰੋਡ, ਮਿਲਰਗੰਜ ਵਿਖੇ ਸ਼ਾਮ ਸਮੇਂ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਮੋਰਚਾ ਦੇ ਮੁਖੀ ਇੰਦਰਪ੍ਰੀਤ ਸਿੰਘ ਟਿਵਾਣਾ ਅਤੇ ਮੋਰਚੇ ਦੇ ਮੈਂਬਰਾਂ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬੀ ਲੋਕ ਗਾਇਕ ਆਤਮਾ ਬੁੱਢੇਵਾਲੀਆ, ਨੀਤੂ ਵਿਰਕ, ਮਲਕੀਤ ਮੰਗਾ, ਜੀਤਾ ਪਵਾਰ, ਗੋਲਡੀ ਚੌਹਾਨ ਸਮੇਤ ਹੋਰ ਕਈ ਪੰਜਾਬੀ ਕਲਾਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦਾ ਅਖਾੜਾ ਲਗਾ ਕੇ ਆਪਣੀ ਗਾਇਕੀ ਰਾਹੀਂ ਕੌਮੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇੰਦਰਪ੍ਰੀਤ ਸਿੰਘ ਟਿਵਾਣਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਸਾਡੀ ਕੌਮ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਸਾਨੂੰ ਉਨ੍ਹਾਂ ਦੀ ਸੋਚ ਅਤੇ ਇਨਕਲਾਬੀ ਵਿਚਾਰਧਾਰਾ ਨੂੰ ਅਪਣਾਉਣ ਦੀ ਲੋੜ ਹੈ। ਉਨ੍ਹਾਂ ਸ਼ਹੀਦਾਂ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕ ਬਸੰਤੀ ਪੁਸ਼ਾਕ ਜਾਂ ਬਸੰਤੀ ਰੰਗ ਦੀ ਪੱਗ ਸਿਰ ਤੇ ਸਜਾ ਕੇ ਆਉਣ, ਤਾਂ ਜੋ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਰੂਹ ਅਤੇ ਜਜ਼ਬੇ ਨੂੰ ਸਨਮਾਨ ਦਿੱਤਾ ਜਾ ਸਕੇ। ਇਸ ਮੌਕੇ ਵਿਸ਼ੇਸ਼ ਤੌਰ ਤੇ ਫਤਿਹਗੜ੍ਹ ਸਾਹਿਬ ਤੋਂ ਹਰਮੀਤ ਸਿੰਘ ਗਿੱਲ, ਰਵਿੰਦਰ ਸਿੰਘ, ਮਨਜੀਤ ਸਿੰਘ ਮੰਨਾ, ਗੁਰਪ੍ਰੀਤ ਸਿੰਘ ਟਿਵਾਣਾ, ਜਗਦੀਪ ਸਿੰਘ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਸੁਆਮੀ ਗੰਗਾਨੰਦ ਜੀ ਭੂਰੀ ਵਾਲੇ ਗਊਸ਼ਾਲਾ ਟ੍ਰਸਟ ਵੱਲੋਂ ਬੇਸਹਾਰਾ ਗਊਆਂ ਜੋ ਸੜਕ ਹਾਦਸਿਆਂ ਦਾ ਕਾਰਨ ਬਣਦੀਆਂ ਹਨ, ਉਹਨਾਂ ਲਈ ਗਊਸ਼ਾਲਾ ਦਾ ਨੀਂਹ-ਪੱਥਰ ਰੱਖਿਆ*
Next articleਅਫਗਾਨਿਸਤਾਨ ਵਿੱਚ ਪਾਕਿਸਤਾਨ ਦੇ ਹਵਾਈ ਹਮਲੇ ਵਿੱਚ 400 ਲੋਕਾਂ ਦੀ ਮੌਤ, 250 ਜ਼ਖਮੀ; ਹਸਪਤਾਲ ‘ਤੇ ਬੰਬਾਰੀ