HOME ਸ਼ਹੀਦ ਭਾਈ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਵਿਖੇ ‘ਬੇਟੀ ਬਚਾਓ’...

ਸ਼ਹੀਦ ਭਾਈ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਵਿਖੇ ‘ਬੇਟੀ ਬਚਾਓ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ

1

ਫਿਲੌਰ/ਅੱਪਰਾ,  (ਸਮਾਜ ਵੀਕਲੀ)   (ਦੀਪਾ)-ਸ਼ਹੀਦ ਭਾਈ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਬੇਟੀ ਬਚਾਓ’ ਪ੍ਰੋਗਰਾਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਮੇਸ਼ ਲਾਲ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਜਲੰਧਰ ਅਤੇ ਸਿਵਲ ਸਰਜਨ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਐਮ.ਓ. ਡਾ. ਕਿਰਨ ਕੌਸ਼ਲ ਸੀ.ਐਚ.ਸੀ. ਬੜਾ ਪਿੰਡ ਦੀ ਅਗਵਾਈ ਹੇਠ ਸੀ.ਐਚ.ਸੀ. ਬੜਾ ਪਿੰਡ ਦੀ ਟੀਮ ਵਲੋਂ ਬੇਟੀ ਬਚਾਓ ਸਬੰਧੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ‘ਬੇਟੀ ਬਚਾਓ, ਬੇਟੀ ਪੜਾਓ’ ਸਬੰਧੀ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਇਸ ਵਿਸ਼ੇ ਸਬੰਧੀ ਬੱਚਿਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਵਿਭਾਗ ਦੀ ਟੀਮ ਵਲੋਂ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਹਰਮੇਸ਼ ਲਾਲ ਵਲੋਂ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੀ.ਐਚ.ਓ. ਰੀਤੂ ਬਾਲਾ, ਪਰੀਤ ਇੰਦਰ ਬੀ.ਈ.ਓ., ਹੈਲਥ ਸੁਪਰਵਾਈਜ਼ਰ ਜਸਵਿੰਦਰ, ਆਸ਼ਾ ਵਰਕਰ ਸੋਨੀਆ, ਆਸ਼ਾ ਵਰਕਰ ਸਿਮਰਨ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮਾਹੀ ਖਡਿਆਲ ਨੂੰ ਹਲਕਾ ਦਿੜ੍ਹਬਾ ਤੋਂ ਸਪੋਰਟਸ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ