ਸੀਨੀਅਰ ਆਗੂ ਅਸ਼ੌਕ ਕਟਾਰੀਆ ਨੇ ਖ਼ੂਨਦਾਨੀਆਂ ਨੂੰ ਵੰਡੇ ਪ੍ਰਸ਼ੰਸਾ ਪੱਤਰ
ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਇਨਕਲਾਬੀ ਯੋਧੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਉਹਨਾਂ ਦੇ 118 ਜਨਮਦਿਨ ਮੌਕੇ ਦਿਲੋਂ ਸਲਾਮ ਕਰਦੇ ਹਾਂ। ਜਵਾਨੀ ਉਮਰੇ ਆਪਣੇ ਦੇਸ਼ ਤੇ ਲੋਕਾਂ ਬਾਰੇ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਕਿਸੇ ਕਿਸੇ ਦੇ ਹਿੱਸੇ ਹੀ ਆਉਂਦਾ ਹੈ। ਸ਼ਹੀਦ ਭਗਤ ਸਿੰਘ ਜੀ ਦਾ ਸਮੁੱਚਾ ਜੀਵਨ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਲਈ ਹਮੇਸ਼ਾ ਪ੍ਰੇਰਦਾ ਰਹੇਗਾ।ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ, ਹਲਕਾ ਬਲਾਚੌਰ ਦੀ ਆਮ ਆਦਮੀ ਪਾਰਟੀ ਦੀ ਟੀਮ ਅਤੇ ਯੂਥ ਕਲੱਬ ਦੇ ਨੌਜਵਾਨਾਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਖ਼ੂਨ ਦਾਨ ਕੈਂਪ ਲਗਾਇਆ। ਇਸ ਕੈਂਪ ‘ਚ ਇਲਾਕੇ ਦੇ ਨੌਜਵਾਨਾਂ ਅਤੇ ਪਾਰਟੀ ਆਗੂਆਂ ਨੇ ਖ਼ੂਨ ਦਾਨ ਕੀਤਾ ਜਿਹਨਾਂ ਦਾ ਧੰਨਵਾਦ ਕਰਦੇ ਹੋਏ ਸਭ ਨੂੰ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਸਭ ਨੂੰ ਪ੍ਰਸ਼ੰਸਾ ਪੱਤਰ ਵੰਡੇ ਤੇ ਕਿਹਾ ਕਿ ਖੂਨ ਦਾਨ ਸਭ ਤੋਂ ਵੱਡਾ ਦਾਨ ਹੈ।ਉਹਨਾਂ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਇਨਕਲਾਬੀ ਯੋਧੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਉਹਨਾਂ ਦੇ ਜਨਮਦਿਨ ਮੌਕੇ ਦਿਲੋਂ ਸਲਾਮ ਕਰਦੇ ਹਾਂ। ਜਵਾਨੀ ਉਮਰੇ ਆਪਣੇ ਦੇਸ਼ ਤੇ ਲੋਕਾਂ ਬਾਰੇ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਕਿਸੇ ਕਿਸੇ ਦੇ ਹਿੱਸੇ ਹੀ ਆਉਂਦਾ ਹੈ। ਸ਼ਹੀਦ ਭਗਤ ਸਿੰਘ ਜੀ ਦਾ ਸਮੁੱਚਾ ਜੀਵਨ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਲਈ ਹਮੇਸ਼ਾ ਪ੍ਰੇਰਦਾ ਰਹੇਗਾ।ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਹਾਜਰੀ ਭਰੀ ਤੇ ਉਹਨਾਂ ਨਾਲ ਚੰਦਰ ਮੋਹਨ ਜੇਡੀ ਜਿਲ੍ਹਾ ਮੀਡੀਆ ਇੰਚਾਰਜ, ਪ੍ਰਧਾਨ ਲਾਡੀ ਰਾਣਾ,ਭੁਪਿੰਦਰ ਸੂਰੀ, ਨਿਤਿਨ ਚੌਧਰੀ,ਅਮਿਤ ਚੰਦਨ ,ਵਿਸੂ ਰਾਣਾ,ਸੁਨੀਲ ਭੂਬਲਾ, ਐਮਸੀ ਬਿੱਟੂ ਰਾਣਾ,ਮਨਜੀਤ ਸਿੰਘ ਬਾਬਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj





