ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਨੂੰ ਮਨਾਇਆ ਜਾਵੇਗਾ, ਸ਼ਹੀਦੀ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਹੋਈਆਂ

ਕਪੂਰਥਲਾ,  (ਸਮਾਜ ਵੀਕਲੀ) (ਕੌੜਾ )– ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੇ  ਸਰਪ੍ਰਸਤ ਪ੍ਰੋ.ਚਰਨ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਬਾਰ ਐਸੋਸੀਏਸ਼ਨ,ਸਾਹਿਤ ਸਭਾ, ਪ੍ਰੈੱਸ ਕਲੱਬ ਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ਹੀਦੀ ਸਮਾਰਕ ਦੀ ਸਾਫ ਸਫਾਈ ਤੇ ਰੰਗ ਰੋਗਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਐਡ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ 31 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਸ਼ਹੀਦ ਊਧਮ ਸਿੰਘ ਸਮਾਰਕ ਸੁਲਤਾਨਪੁਰ ਲੋਧੀ ਵਿਖੇ ਕੌਮ ਦੇ ਮਹਾਨ ਸ਼ਹੀਦ ਊਧਮ ਸਿੰਘ ਨੁੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਉਪਰੰਤ ਉਹਨਾਂ ਦੇ ਜੀਵਨ,ਕੁਰਬਾਨੀ ਤੇ ਫਲਸਫੇ ਬਾਰੇ ਵਿਚਾਰ ਪੇਸ਼ ਕੀਤੇ ਜਾਣਗੇ।ਇਸ ਮੌਕੇ ਐਡ.ਜਸਪਾਲ ਸਿੰਘ ਤੇ ਐਡ ਸਤਨਾਮ ਸਿੰਘ ਮੋਮੀ ਨੇ ਦੱਸਿਆ ਕਿ ਸਮਾਗਮ ਵਿੱਚ ਉਚੇਚੇ ਤੌਰ ‘ਤੇ ਬੁੱਧੀਜੀਵੀ ਵਰਗ ਲੇਖਕ ਆਦਿ ਸਮੇਤ ਹੋਰ ਸਖਸ਼ੀਅਤਾਂ ਸ਼ਾਮਿਲ ਹੋਣਗੀਆਂ।ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸਮੂਹ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿੱਚ ਵੱਡੀ ਪੱਧਰ ‘ਤੇ ਸ਼ਮੂਲੀਅਤ ਕਰਕੇ ਆਪਣੇ ਸ਼ਹੀਦ ਨੂੰ ਸਰਧਾਂਜਲੀ ਦਿੱਤੀ ਜਾਵੇ।ਇਸ ਮੌਕੇ ਪ੍ਰਧਾਨ ਪ੍ਰੋ.ਚਰਨ ਸਿੰਘ ਤੋਂ ਇਲਾਵਾ  ਐਡ.ਰਾਜਿੰਦਰ ਸਿੰਘ ਰਾਣਾ, ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਮੀਤ ਪ੍ਰਧਾਨ ਟਰੱਸਟ ਤਜਿੰਦਰ ਸਿੰਘ ਧੰਜੂ ਸਾਲਾਪੁਰ ਬੇਟ,ਐਡ.ਸਤਨਾਮ ਸਿੰਘ ਮੋਮੀ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ,ਐਡ.ਕੇਹਰ ਸਿੰਘ, ਐਡਵੋਕੇਟ ਵਿਕਰਮਜੀਤ ਸਿੰਘ ਚੰਦੀ, ਐਡਵੋਕੇਟ ਪਰਮਿੰਦਰ ਸਿੰਘ ਨੰਢਾ, ਐਡ ਵਿਕਾਸਦੀਪ ਸਿੰਘ ਨੰਢਾ ਪ੍ਰਧਾਨ ਬਾਰ ਐਸੋਸੀਏਸ਼ਨ, ਐਂਡ ਜਰਨੈਲ ਸਿੰਘ ਸੰਧਾ,ਐਡ ਗੁਰਮੀਤ ਸਿੰਘ ਵਿਰਦੀ,ਐਂਡ. ਗੁਰਮੀਤ ਸਿੰਘ ਢਿੱਲੋਂ, ਵਰੁਨ ਸ਼ਰਮਾ ਪ੍ਰਧਾਨ ਗੁਰੂ ਨਾਨਕ ਪ੍ਰੈੱਸ ਕਲੱਬ,ਡਾ.ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਲਖਵੀਰ ਸਿੰਘ ਲੱਖੀ, ਸਰਵਣ ਸਿੰਘ ਕਰਮਜੀਤਪੁਰ, ਜਗਮੋਹਨ ਸਿੰਘ ਥਿੰਦ, ਕੁਲਵੰਤ ਸਿੰਘ ਨੂਰੋਵਾਲ, ਤਰਸੇਮ ਸਿੰਘ ਥਿੰਦ, ਮਾ.ਚਰਨ ਸਿੰਘ ਹੈਬਤਪੁਰ,ਮਕੰਦ ਸਿੰਘ ਆਦਿ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਿਨਸਿਨੈਟੀ ਦੇ ਸਿੱਖ ਭਾਈਚਾਰੇ ਨੇ ਇੰਟਰਫੇਥ ਸਮਾਗਮ ‘ਚ ਕੀਤੀ ਸ਼ਮੂਲੀਅਤ
Next articleਘਰ ਬੈਠੀ ਮੌਤ