ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਸਮਾਗਮ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਵਿਖੇ 28 ਨੂੰ

ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ

ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਗੁਰਦੁਆਰਾ ਤਪ ਅਸਥਾਨ ਸਮਾਧ ਬਾਬਾ ਦਰਬਾਰਾ ਸਿੰਘ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 26 ਜੁਲਾਈ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ। ਜਿਸ ਦੇ ਭੋਗ 28 ਜੁਲਾਈ ਨੂੰ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ ਧਾਰਮਿਕ ਸਮਾਗਮ ਆਯੋਜਿਤ ਹੋਵੇਗਾ। ਜਿਸ ਵਿੱਚ ਢਾਡੀ ਜਥਾ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਸ਼ਹਾਦਤ ਦੇ ਇਤਿਹਾਸ ਤੇ ਚਾਨਣਾ ਪਾਵੇਗਾ। ਇਸ ਮੌਕੇ ਤੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸੀਬੀਸੀ ਨੇ ਕਾਰਗਿਲ ਵਿਜੇ ਦਿਵਸ ‘ਤੇ ਪੇਂਟਿੰਗ ਮੁਕਾਬਲੇ ਦਾ ਕੀਤਾ ਆਯੋਜਨ, ਤਮੰਨਾ ਨੇ ਜਿੱਤਿਆ ਪਹਿਲਾ ਇਨਾਮ
Next articleਦੱਤ ਮੰਦਿਰ ਪੁਣੇ ‘ਚ ਚੈਰੀਟੇਬਲ ਡਾਇਗਨੌਸਟਿਕ ਲੈਬ ਸ਼ੁਰੂ