ਕਪੂਰਥਲਾ, (ਕੌੜਾ)– ਦੇਸ਼ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਸਰਦਾਰ ਊਧਮ ਸਿੰਘ ਜੀ ਦਾ 123ਵਾਂ ਜਨਮ ਦਿਨ 26 ਦਸੰਬਰ ਦਿਨ ਮੰਗਲਵਾਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਸ਼ਹੀਦ ਊਧਮ ਸਿੰਘ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਪ੍ਰੋ ਚਰਨ ਸਿੰਘ ਦੀ ਪ੍ਰਧਾਨਗੀ ਹੇਠ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਰਾਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਇਹ ਸ਼ੁਭ ਦਿਹਾੜਾ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ, ਪ੍ਰੈਸ ਕਲੱਬ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਵੇਰੇ 10-30 ਵਜੇ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ। ਸਮੂਹ ਇਲਾਕਾ ਨਿਵਾਸੀਆਂ ਨੂੰ ਸਮੇਂ ਸਿਰ ਪਹੁੰਚ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ। ਇਸ ਮੀਟਿੰਗ ਵਿੱਚ ਪ੍ਰੈਸ ਕਲੱਬ ਅਤੇ ਸਾਹਿਤ ਸਭਾ ਦੇ ਸਰਪ੍ਰਸਤ ਸ. ਨਰਿੰਦਰ ਸਿੰਘ ਸੋਨੀਆ, ਐਡਵੋਕੇਟ ਤਰੁਨ ਕੰਬੋਜ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਹਰਵਿੰਦਰ ਸਿੰਘ ਬੱਗਾ, ਸੁਖਦੇਵ ਸਿੰਘ, ਬਲਕਾਰ ਸਿੰਘ, ਬਿਸ਼ਨ ਸਿੰਘ ਰਵੀ, ਰਾਣਾ ਢਿੱਲੋਂ ਅਤੇ ਹੋਰ ਪਤਵੰਤੇ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly