
ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਅਣਖ ਅਤੇ ਗ਼ੈਰਤ ਦੇ ਪ੍ਰਤੀਕ ਅਮਰ ਸ਼ਹੀਦ ਊਧਮ ਸਿੰਘ ਦੀ ਵਿਲੱਖਣ ਕੁਰਬਾਨੀ ਨੂੰ ਸਿੱਜਦਾ ਕਰਦਿਆਂ ਕੰਬੋਜ ਫਾਊਂਡੇਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ , ਉੱਦਮੀ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ ਦੀਆਂ ਤਕਨੀਕਾਂ ਦੇ ਕਾਬਿਲ ਬਣਾ ਕੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦੇ ਮਨੋਰਥ ਨਾਲ ਲੁਧਿਆਣਾ ਵਿਖੇ 50 ਕਿੱਲਿਆਂ ਵਿੱਚ 500 ਕਰੋੜ ਦੀ ਲਾਗਤ ਨਾਲ ਸਥਾਪਿਤ ਕੀਤੀ ਜਾ ਰਹੀ ਅੰਤਰਰਾਸ਼ਟਰੀ ਪੱਧਰ ਦੀ ਸ਼ਹੀਦ ਊਧਮ ਸਕਿੱਲਡ ਡਿਵੈਲਪਮੈਂਟ ਐਂਡ ਇੰਟਰਪ੍ਰਨਿਓਰਸ਼ਿਪ ਯੂਨੀਵਰਸਿਟੀ ਦੇ ਫਾਊਂਡਰ ਚਾਂਸਲਰ ਡਾਕਟਰ ਸੰਦੀਪ ਸਿੰਘ ਕੌੜਾ ਨੇ ਯੂਨੀਵਰਸਟੀ ਦੀ ਰੂਪ ਰੇਖਾ ਅਤੇ ਸਹਿਯੋਗ ਲੈਣ ਲਈ ਸੰਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਲਕਾ ਸੁਲਤਾਨਪੁਰ ਲੋਧੀ ਦੇ ਭਾਈਚਾਰੇ ਨਾਲ ਸਬੰਧਿਤ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਨੌਜਵਾਨਾਂ ਵਿੱਚ ਨਵੀਨਤਾ, ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗੀ । ਉਦਯੋਗਾਂ ਦੀਆਂ ਲੋੜਾਂ ਮੁਤਾਬਕ ਨੌਜਾਵਾਨਾਂ ਨੂੰ ਸਿੱਖਿਆ ਪ੍ਰਦਾਨ ਕਰੇਗੀ ਜਿਸ ਨਾਲ ਪੰਜਾਬ ਵਿੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ। । ਉਹਨਾਂ ਕਿਹਾ ਕਿ ਯੂਨੀਵਰਸਿਟੀ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ, ਰੋਬੋਟਿਕਸ, ਸਾਈਬਰ ਸੁਰੱਖਿਆ ਅਤੇ ਉੱਨਤ ਉੱਦਮਤਾ ਪ੍ਰੋਗਰਾਮਾਂ ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ‘ਤੇ ਕੇਂਦਰਿਤ ਹੋਵੇਗਾ। ਇਹ ਯੂਨੀਵਰਸਿਟੀ ਕੈਂਪਸ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਡਿਜੀਟਲ ਕਲਾਸਰੂਮ, ਖੋਜ ਕੇਂਦਰ, ਨਵੀਨਤਾ ਕੇਂਦਰ ਅਤੇ ਇਨਕਿਊਬੇਸ਼ਨ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਜੌਕੇ ਯੁੱਗ, ਤਕਨਾਲੋਜੀ-ਸੰਚਾਲਿਤ ਅਰਥਵਿਵਸਥਾ, ਨਵੀਨਤਾ, ਉੱਦਮਤਾ ਅਤੇ ਉਦਯੋਗ-ਅਧਾਰਿਤ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਹੁਨਰ ਅਤੇ ਸਰੋਤ ਪ੍ਰਦਾਨ ਕਰਨਾ ਹੈ। ਉਹਨਾਂ ਕਿਹਾ ਕਿ ਅਜੋਕੇ ਦੌਰ ਵਿਚ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਇਹ ਯੂਨੀਵਰਸਿਟੀ ਵੱਡਾ ਰੋਲ ਅਦਾ ਕਰੇਗੀ। ਡਾ ਸੰਦੀਪ ਕੌੜਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਜਾਣਾ ਕੋਈ ਮਾੜੀ ਗੱਲ ਨਹੀਂ ਹੈ ਪਰ ਬਗੈਰ ਲੱਖਾਂ ਰੁਪਇਆ ਖਰਚ ਕੀਤੇ ਹੁਨਰਮੰਦ ਬਣ ਕੇ ਜਾਣਾ ਚਾਹੀਦਾ ਹੈ ਤਾਂ ਜੋ ਉਥੇ ਤੁਹਾਨੂੰ ਚੰਗੀਆਂ ਨੌਕਰੀਆਂ ਮਿਲ ਸਕਣ ਅਤੇ ਚੰਗਾ ਪੈਸਾ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਬੋਲਦਿਆਂ ਪ੍ਰੋ ਸੂਬਾ ਸਿੰਘ ਥਿੰਦ ਠੱਟਾ ਨਵਾਂ, ਡਾਕਟਰ ਇਕਬਾਲ ਸਿੰਘ ਚਤਰੱਥ ਅਮ੍ਰਿੰਤਸਰ, ਬਲਜਿੰਦਰ ਸਿੰਘ ਧੰਜੂ ਮੁਹਾਲੀ, ਪ੍ਰੋ ਬਲਵਿੰਦਰ ਸਿੰਘ ਨੇ ਕਿਹਾ ਕਿ ਕੰਬੋਜ ਭਾਈਚਾਰੇ ਲਈ ਇਹ ਪ੍ਰੋਜੈਕਟ ਇੱਕ ਇਤਿਹਾਸਕ ਮੀਲ ਪੱਥਰ ਹੈ ਜੋ ਸਿੱਖਿਆ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਦੇ ਸਨਮਾਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਹਲਕੇ ਦੇ ਆਗੂਆਂ ਤੇਜਿੰਦਰ ਸਿੰਘ ਜੋਸਨ,ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ,ਸਟੇਟ ਐਵਾਰਡੀ ਕਿਸਾਨ ਸਰਵਨ ਸਿੰਘ ਚੰਦੀ, ਲੈਕਚਰਾਰ ਬਲਦੇਵ ਸਿੰਘ ਟੀਟਾ, ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਬਲਜੀਤ ਸਿੰਘ ਟਿੱਬਾ, ਫਾਰਮਾਸਿਸਟ ਜਸਬੀਰ ਸਿੰਘ ਨੇ ਫਾਊਂਡੇਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਦੀ ਸਥਾਪਤੀ ਲਈ ਭਾਈਚਾਰੇ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉੱਘੇ ਸ਼ਾਇਰ ਮੁਖਤਾਰ ਸਿੰਘ ਚੰਦੀ ਵੱਲੋਂ ਸਕੱਤਰ ਦੇ ਫਰਜ਼ ਨਿਭਾਉਂਦਿਆਂ ਕੰਬੋਜ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਤੋਂ ਬਾਅਦ ਡਾਕਟਰ ਸੰਦੀਪ ਸਿੰਘ ਕੌੜਾ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੀਰ ਸਿੰਘ ਥਿੰਦ ਫਾਊਂਡੇਸ਼ਨ ਮੈਂਬਰ, ਫਾਊਂਡੇਸ਼ਨ ਦੇ ਮੀਡੀਆ ਇੰਚਾਰਜ ਤੇਜਿੰਦਰ ਕੌਰ ਥਿੰਦ,ਐਡਵੋਕੇਟ ਜਗਦੀਪ ਸਿੰਘ ਜਲੰਧਰ, ਪ੍ਰੋਫੈਸਰ ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਦਾਲਤ ਚੱਕ,ਮੈਨੇਜਰ ਜਰਨੈਲ ਸਿੰਘ ਹੈਬਤਪੁਰ, ਹਰੀ ਸਿੰਘ ਵਾਟਾਂ ਵਾਲੀ ,ਜਸਵੀਰ ਸਿੰਘ ਥਿੰਦ, ਜਗਮੋਹਨ ਸਿੰਘ , ਨਿਰਮਲ ਸਿੰਘ ,ਲਖਵੀਰ ਸਿੰਘ ਖਿੰਡਾ, ਕੁਲਬੀਰ ਸਿੰਘ ਵਲਣੀ, ਮੈਡਮ ਕੁਲਵਿੰਦਰ ਕੰਵਲ, ਬਲਜੀਤ ਕੌਰ ਮੋਠਾਂਵਾਲਾ, ਪਲਵਿੰਦਰ ਸਿੰਘ ਭਾਗੋਅਰਾਈਆਂ, ਭਾਈ ਸਤਿੰਦਰਪਾਲ ਸਿੰਘ ਨਸੀਰਪੁਰ ਆਦਿ ਵੀ ਹਾਜ਼ਰ ਸਨ।


