ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਨਾਰਵੇ ਵੱਲੋਂ ਛੰਨਾ ਸ਼ੇਰ ਸਿੰਘ ਸਕੂਲ ਨੂੰ 81 ਹਜ਼ਾਰ ਦੀ ਰਾਸ਼ੀ ਭੇਂਟ

ਮਾਂ ਖੇਡ ਕਬੱਡੀ ਅਤੇ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਜਾਰੀ ਰਹਿਣਗੇ- ਸ਼ੇਰਗਿੱਲ, ਕੰਬੋਜ

ਕਪੂਰਥਲਾ  (ਸਮਾਜ ਵੀਕਲੀ) ( ਕੌੜਾ )- ਮਾਂ ਖੇਡ ਕਬੱਡੀ ਅਤੇ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਹਮੇਸ਼ਾਂ ਯਤਨਸ਼ੀਲ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਨਾਰਵੇ ਵੱਲੋਂ ਸਰਕਾਰੀ ਹਾਈ ਸਕੂਲ ਛੰਨਾ ਸ਼ੇਰ ਸਿੰਘ ਨੂੰ ਖੇਡ ਮੈ ਦੀ ਤਿਆਰੀ ਅਤੇ ਸਪੋਰਟਸ ਕਿੱਟਾਂ ਲਈ 81000 ਹਜ਼ਾਰ ਦੀ ਸੇਵਾ ਭੇਂਟ ਕੀਤੀ ਗਈ ਹੈ। ਸਕੂਲ ਦੇ ਪ੍ਰਿੰਸੀਪਲ ਜਸਜੀਤ ਸਿੰਘ ਅਤੇ ਅੰਤਰਰਾਸ਼ਟਰੀ ਕਬੱਡੀ ਕੋਚ ਪੀ.ਟੀ.ਆਈ ਚਰਨਜੀਤ ਸਿੰਘ ਬਿਧੀਪੁਰ ਵੱਲੋਂ ਕੀਤੇ ਯਤਨਾਂ ਸਦਕਾ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਸ਼ੇਰਗਿੱਲ, ਸੈਕਟਰੀ ਕੰਵਲਦੀਪ ਸਿੰਘ ਕੰਬੋਜ, ਚੈਅਰਮੈਨ ਰਣਜੀਤ ਸਿੰਘ, ਕੈਸ਼ੀਅਰ ਹਰਪਾਲ ਸਿੰਘ ਵੱਲੋਂ ਇਹ ਰਾਸ਼ੀ ਭੇਜੀ ਗਈ ਹੈ।

ਸਕੂਲ ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਪ੍ਰਦਾਨ ਕਰਦੇ ਹੋਏ ਪ੍ਰਿੰਸੀਪਲ ਜਸਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਨਾਰਵੇ ਵੱਲੋਂ ਕੀਤਾ ਗਿਆ ਇਹ ਯਤਨ ਬਹੁਤ ਸ਼ਲਾਘਾਯੋਗ ਹੈ। ਉਨਾਂ ਨੇ ਕਿਹਾ ਕਿ ਸਕੂਲਾਂ ਵਿੱਚ ਜੇਕਰ ਚੰਗੇ ਖੇਡ ਮੈਦਾਨ ਉਪਲਬੱਧ ਹੋ ਜਾਣ ਤਾਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਖਿਡਾਰੀ ਆਪਣੀ ਧਾਂਕ ਜਮਾ ਸਕਦੇ ਹਨ। ਅੰਤਰਰਾਸ਼ਟਰੀ ਕਬੱਡੀ ਕੋਚ ਅਤੇ ਪੀ.ਟੀ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਨਾਰਵੇ ਵੱਲੋਂ ਕੀਤੀ ਗਈ ਆਰਥਿਕ ਮਦਦ ਨਾਲ ਸਰਕਾਰੀ ਹਾਈ ਸਕੂਲ ਛੰਨਾ ਸ਼ੇਰ ਸਿੰਘ ਦੀਆਂ ਸਮੁੱਚੀਆਂ ਗਰਾਊਡਾਂ ਸ਼ਾਨਦਾਰ ਤਰੀਕੇ ਨਾਲ ਤਿਆਰ ਹੋ ਚੁੱਕੀਆਂ ਹਨ।

ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਸਕੂਲ ਵਿੱਚ ਲਗਾਤਾਰ ਕੋਚਿੰਗ ਕੈਂਪ ਲਾਏ ਜਾਣਗੇ। ਉਨਾਂ ਨੇ ਕਲੱਬ ਦੇ ਮੀਤ ਪ੍ਰਧਾਨ ਸੰਤੋਖ ਸਿੰਘ,ਵਾਇਸ ਚੇਅਰਮੈਨ ਤਰਲੋਚਨ ਸਿੰਘ ਬਡਿਆਲ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਸਕੂਲ ਚੇਅਰਮੈਨ ਹਰਬੰਸ ਸਿੰਘ, ਮਾਸਟਰ ਜਸਵਿੰਦਰ ਸਿੰਘ ਟਿੱਬਾ,ਹਰਵੇਲ ਸਿੰਘ,ਕੋਚ ਮਨਮੋਹਨ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਡਾ 550 ਸਾਲ ਦੇ ਇਤਿਹਾਸ ਦੀ ਇਮਾਰਤਾ ਤਬਾਹ ਕਰਨ ਪਿੱਛੇ
Next articleਸੇਵਾਦਾਰ” ਭੇਟ ਕੀਤੀ ਰਲੀਜ