ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 26 ਨੂੰ ਮਨਾਇਆ ਜਾਵੇਗਾ

ਕਪੂਰਥਲਾ  (ਸਮਾਜ ਵੀਕਲੀ) ( ਕੌੜਾ )-ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ , ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ,ਸਾਹਿਤ ਸਭਾ ਸੁਲਤਾਨਪੁਰ ਲੋਧੀ, ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਲੋਂ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਪ੍ਰਧਾਨ ਪ੍ਰੋ ਚਰਨ ਸਿੰਘ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਐਡ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 26 ਦਸੰਬਰ ਨੂੰ ਸਵੇਰੇ 10 ਵਜੇ ਸ਼ਹੀਦ ਊਧਮ ਸਿੰਘ ਸਮਾਰਕ ਸੁਲਤਾਨਪੁਰ ਲੋਧੀ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਭਰਪੂਰ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਮਾਗਮ ਦੀ ਰੂਪ ਰੇਖਾ ਉਲੀਕਣ ਵਾਸਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਪ੍ਰੋਫੈਸਰ ਚਰਨ ਸਿੰਘ ,ਸਾਬਕਾ ਡੀਨ ਪ੍ਰੋਫੈਸਰ ਡਾ ਬਲਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਵੇਗੀ ਜਿਸ ਵਿੱਚ ਸਾਰੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ  ਸਮਾਗਮ ਦੌਰਾਨ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਰਾਜਨੀਤਕ ਪਾਰਟੀਆਂ, ਧਾਰਮਿਕ ਸਖਸ਼ੀਅਤਾਂ ਵੀ ਸ਼ਹੀਦ ਊਧਮ ਸਿੰਘ ਦੇ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।  ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਵੇ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੋਮੀ, ਵਿਕਾਸਦੀਪ ਸਿੰਘ ਨੰਡਾ ਪ੍ਰਧਾਨ ਬਾਰ ਅਸੋਸੀਏਸ਼ਨ,ਐਡਵੋਕੇਟ ਜਸਪਾਲ ਸਿੰਘ ਧੰਜੂ, ਐਡ ਸਤਨਾਮ ਸਿੰਘ ਮੋਮੀ, ਐਡ ਕੇਹਰ ਸਿੰਘ, ਵਿਕਾਸ ਕੁਮਾਰ ਸੈਕਟਰੀ, ਐਡ ਜਰਨੈਲ ਸਿੰਘ ਸੰਧਾ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰੈਸ ਕਲੱਬ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ, ਸਾਹਿਤ ਸਭਾ ਦੇ ਪ੍ਰਧਾਨ ਡਾ ਸਵਰਨ ਸਿੰਘ, ਮੁਖਤਾਰ ਸਿੰਘ ਚੰਦੀ, ਐਡ ਤਰੁਣ ਕੰਬੋਜ , ਐਡ ਪਰਮਿੰਦਰ ਸਿੰਘ ਨੰਡਾ, ਕਿਸਾਨ ਆਗੂ ਸਰਬਜੀਤ ਸਿੰਘ ਸਾਬੀ ਤਲਵੰਡੀ ਚੌਧਰੀਆਂ, ਮੁਕੰਦ ਸਿੰਘ ਸੀਨੀਅਰ ਆਗੂ, ਐਡ ਕੁਲਬੀਰ ਸਿੰਘ ਮੋਮੀ,ਲਖਵੀਰ ਸਿੰਘ ਖਿੰਡਾ , ਬਲਵਿੰਦਰ ਸਿੰਘ ਲਾਡੀ, ਨਰੇਸ਼ ਕੁਮਾਰ,ਹਰਜਿੰਦਰ ਸਿੰਘ, ਹਰਵਿੰਦਰ ਸਿੰਘ ਬੱਗਾ, ਸੁਖਦੇਵ ਸਿੰਘ, ਬਲਕਾਰ ਸਿੰਘ ਪ੍ਰਧਾਨ ਮੁਨਸ਼ੀ ਯੂਨੀਅਨ, ਸਾਬਕਾ ਸਰਪੰਚ ਸ਼ਿਗਾਰਾ ਸਿੰਘ,ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ ਦਲਜੀਤ ਸਿੰਘ ਸਹੋਤਾ ਨੂੰ ਸਦਮਾ, ਮਾਤਾ ਸੁਰਜੀਤ ਕੌਰ ਸਹੋਤਾ ਨੇ ਇੰਗਲੈਂਡ ਦੇ ਸ਼ਹਿਰ ਲੈਸਟਰ ਅੱਜ ਸਵੇਰੇ ਤੜਕੇ ਲਏ ਆਖ਼ਰੀ ਸਾਹ
Next articleਵਾਲੀਬਾਲ ਪ੍ਰਤੀਯੋਗਿਤਾ ‘ਚ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜੇਤੂ