ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ 

ਕਪੂਰਥਲਾ  ( ਕੌੜਾ)– ਸ਼ਹੀਦ ਊਧਮ ਸਿੰਘ ਦੇਸ਼ ਦੇ ਮਹਾਨ ਸ਼ਹੀਦ ਹਨ ਜਿਹਨਾਂ ਦੀ ਕੁਰਬਾਨੀ ਸਦਕਾ ਹੀ ਸਾਨੂੰ ਅੱਜ ਅਜਾਦੀ ਦਾ ਨਿੱਘ ਮਿਲ ਰਿਹਾ ਹੈ ਤੇ ਸਾਨੂੰ ਹਮੇਸ਼ਾ ਉਹਨਾਂ ਨੂੰ ਯਾਦ ਰੱਖਣਾ ਚਾਹੀਦਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵੱਲੋਂ ਅੱਜ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਮੌਕੇ ਸਰਧਾਂਜਲੀ ਭੇਂਟ ਕਰਨ ਉਪਰੰਤ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ਼ਹੀਦਾਂ ਦੇ ਦਿਹਾੜੇ ਆਪਸੀ ਭਾਈਚਾਰਕ ਸਾਂਝ ਨਾਲ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸੰਗਤਾਂ ਵਾਸਤੇ ਲੰਗਰ ਲਗਾਏ ਗਏ। ਇਸ ਮੌਕੇ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਂਟ ਕਰਨ ਵਾਲਿਆਂ ਵਿੱਚ ਬਾਬਾ ਬਲਵਿੰਦਰ ਸਿੰਘ ਰੱਬ ਜੀ, ਬਾਬਾ ਮੰਗਲ ਸਿੰਘ,ਭਾਈ ਜੋਗਾ ਸਿੰਘ, ਪ੍ਰਧਾਨ ਗੁਰਦਿਆਲ ਸਿੰਘ,ਸਵਰਨ ਸਿੰਘ ਸਾਬਕਾ ਸਰਪੰਚ, ਕਾਮਰੇਡ ਸੁਰਿੰਦਰਜੀਤ ਸਿੰਘ, ਬਚਨ ਸਿੰਘ ਸਾਬਕਾ ਡੀਐਸਪੀ, ਗੁਰਦੀਪ ਸਿੰਘ ਸਾਬਕਾ ਸਰਪੰਚ, ਸੁਖਵੰਤ ਸਿੰਘ,ਚਰਨ ਸਿੰਘ,ਨਰਿੰਦਰ ਸਿੰਘ , ਹਰਜਿੰਦਰ ਸਿੰਘ, ਬਲਬੀਰ ਸਿੰਘ, ਗਿਆਨ ਸਿੰਘ, ਸੁਖਵੰਤ ਸਿੰਘ, ਭਾਈ ਕੁਲਵੰਤ ਸਿੰਘ,ਅਵਤਾਰ ਸਿੰਘ, ਹਜੂਰ ਸਿੰਘ, ਬਚਿੱਤਰ ਸਿੰਘ, ਤਰਸੇਮ ਸਿੰਘ, ਹਰਜਿੰਦਰ ਸਿੰਘ,ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਜਗਤਾਰ ਸਿੰਘ, ਸਵਰਨ ਸਿੰਘ, ਨਿਰਵੈਰ ਸਿੰਘ,ਆਦਿ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਦੀ ਬੇਰੁਖੀ ਦੇ ਕਾਰਣ ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਨੇ ਕੂੜਾ ਚੁੱਕਣਾ ਕੀਤਾ ਬੰਦ
Next articleਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਸਪੈੱਲ ਬੀ ਪ੍ਰਤੀਯੋਗਤਾ