ਸ਼ਾਹਕੋਟ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਸਫਾਈ ਸੇਵਕਾਂ ਵੱਲੋਂ ਸੂਬੇ ਭਰ ਵਿੱਚ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦ ਸ਼ਾਹਕੋਟ ਦੇ ਸਫਾਈ ਮਜ਼ਦੂਰਾਂ ਨੇ ਸ਼ਹਿਰ ਦੀ ਸਫਾਈ ਦਾ ਕੰਮ ਠੱਪ ਕਰਕੇ ਇਸ ਹੜਤਾਲ ਵਿੱਚ ਸ਼ਾਮਿਲ ਹੋ ਗਏ ਸਫਾਈ ਕਾਮਿਆਂ ਵੱਲੋਂ ਨਗਰ ਪੰਚਾਇਤ ਦੇ ਦਫਤਰ ਵਿੱਚ ਕੀਤੀ ਗਈ ਰੈਲੀ ਨੂੰ ਪ੍ਰਧਾਨ ਸੁਨੀਲ ਕੁਮਾਰ ਅਤੇ ਵਾਈਸ ਪ੍ਰਧਾਨ ਬੰਟੀ ਹੰਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਿਗੁਣੀ ਜਿਹੀ ਤਨਖਾਹ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ ਕੰਮ ਕਰਨ ਲਈ ਮਜਬੂਰ ਹਨ। ਸੰਘਰਸ਼ ਕਰ ਰਹੇ ਸਫਾਈ ਮਜ਼ਦੂਰ ਮੰਗ ਕਰ ਰਹੇ ਹਨ। ਕੱਚੇ ਸਫਾਈ ਸੇਵਕ ਅਤੇ ਮਿਊਨਸੀਪਲ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ, ਹਰ ਕਾਮੇ ਨੂੰ ਘੱਟੋ ਘੱਟ 40 ਹਜ਼ਾਰ ਉਜਰਤ ਮਹੀਨਾ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਪੂਰੀ ਤਰ੍ਹਾਂ ਬੰਦ ਕਰਕੇ ਸਮੁੱਚੇ ਮਿਊਨਸੀਪਲ ਕਾਮੇ ਪੱਕੇ ਕੀਤੇ ਜਾਣ । ਉਹਨਾਂ ਨੇ ਅੱਗੇ ਕਿਹਾ ਕਿ ਪੰਜਾਬ ਦਾ ਸਫਾਈ ਕੰਮ ਹੁਣ ਆਪਣੀ ਕਿਸਮਤ ਸੰਘਰਸ਼ ਰਾਹੀਂ ਲਿਖਣ ਦੇ ਰਾਹ ਤੁਰ ਪਿਆ ਹੈ ਇਸ ਲਈ ਅਣਮਿਥੇ ਸਮੇਂ ਲਈ ਸਫਾਈ ਕਾਮਿਆਂ ਦੀ ਹੜਤਾਲ ਤਦ ਤੱਕ ਜਾਰੀ ਰਹੇਗੀ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਸਫਾਈ ਕਾਮਿਆਂ ਦੀ ਹਮਾਇਤ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਗੁਰਬਖਸ਼ ਕੌਰ ਸਾਦਕਪੁਰ ਗੁਰਚਰਨ ਸਿੰਘ, ਗੁਰਮੀਤ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸੰਦੀਪ ਅਰੋੜਾ ਨੇ ਵੀ ਸੰਬੋਧਨ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



