ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਸ਼ੇਪਸ ਸੈਂਡ ਕਲਰਿੰਗ ਪ੍ਰਤੀਯੋਗਤਾ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨਾਲ ਬੀਬੀ ਗੁਰਪ੍ਰੀਤ ਕੌਰ, ਇੰਜ. ਹਰਨਿਆਮਤ ਕੌਰ, ਪ੍ਰਿੰਸੀਪਲ ਰੇਨੂੰ ਅਰੋਡ਼ਾ ਅਤੇ ਸਟਾਫ ਮੈਂਬਰ ।

ਕਪੂਰਥਲਾ-(ਕੌੜਾ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋਡ਼ਾ ਦੀ ਅਗਵਾਈ ਵਿੱਚ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਦਰਮਿਆਨ ਸ਼ੇਪਸ ਐਂਡ ਕਲਰਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਐਡਮਨਿਸਟੇਟਰ ਇੰਜ. ਨਿਮਰਤਾ ਕੌਰ ਨੇ ਸਮਾਗਮ ਵਿੱਚ ਉਚੇਚੇ ਤੌਰ ‘ਤੇ ਸ਼ਾਮਿਲ ਹੁੰਦਿਆਂ, ਛੋਟੇ ਛੋਟੇ ਬੱਚਿਆਂ ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ । ਮਨਕੀਰਤ ਸਿੰਘ ਨਰਸਰੀ ਜਮਾਤ ਵਿੱਚੋਂ ਪਹਿਲੇ ਸਥਾਨ ‘ਤੇ ਰਿਹਾ । ਐੱਲ. ਕੇ. ਜੀ. ਵਿਚੋਂ ਪ੍ਰਭਲੀਨ ਕੌਰ ਅਤੇ ਯੂ. ਕੇ.ਜੀ. ਵਿਚੋਂ ਨਵਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ । ਸਮਾਗਮ ਦੇ ਅੰਤ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਤ ਕੀਤਾ ਗਿਆ ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਿਤਾ
Next articleStatement after the dismissal of the NIA objection to the bail plea of Adv Sudha Bharadwaj