ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਰਸਾਇਣਾਂ ਤੇ ਖਾਦਾਂ ਬਾਰੇ ਸੰਸਦ ਦੀ ਸਥਾਈ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ। ਲੋਕ ਸਭਾ ਸਕੱਤਰੇਤ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਥਰੂਰ ਦੀ ਨਿਯੁਕਤੀ ਦੀ ਸਿਫ਼ਾਰਸ਼ ਕਾਂਗਰਸ ਲੀਡਰਸ਼ਿਪ ਨੇ ਕੀਤੀ ਸੀ। ਜ਼ਿਕਰਯੋਗ ਹੈ ਕਿ ਥਰੂਰ ਕਾਂਗਰਸ ਪ੍ਰਧਾਨ ਦੀ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਉਹ ਸੂਚਨਾ ਤਕਨੀਕ ਬਾਰੇ ਸੰਸਦੀ ਕਮੇਟੀ ਦੀ ਅਗਵਾਈ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਪਿਛਲੇ ਇਕ ਸਾਲ ਦੌਰਾਨ ਥਰੂਰ ਦੀ ਅਗਵਾਈ ਵਾਲੀ ਕਮੇਟੀ ਨੇ ਪੈਗਾਸਸ ਜਾਸੂਸੀ, ਇੰਟਰਨੈੱਟ ਸ਼ੱਟਡਾਊਨ ਤੇ ਫੇਸਬੁੱਕ ਨਾਲ ਜੁੜੇ ਕਈ ਮੁੱਦਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly