ਪਿਸ਼ਾਵਰ (ਸਮਾਜ ਵੀਕਲੀ): ਪਾਕਿਸਤਾਨ ਦੇ ਪਿਸ਼ਾਵਰ ਦੇ ਕਿੱਸਾ ਖਾਨੀ ਬਾਜ਼ਾਰ ਖੇਤਰ ਵਿੱਚ ਸ਼ੀਆ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਮੌਕੇ ਹੋਏ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਦਹਿਸ਼ਤੀ ਜਥੇਬੰਦੀ ਇਸਲਾਮਕ ਸਟੇਟ (ਆਈਐੱਸ) ਨੇ ਕਬੂਲੀ ਹੈ। ਇਸੇ ਦੌਰਾਨ ਧਮਾਕੇ ਵਿੱਚ ਮਰਨ ਵਾਲਿਆਂ ਦਾ ਅੰਕੜਾ ਵਧ ਕੇ 62 ਹੋ ਗਿਆ ਹੈ। ਧਮਾਕੇ ਵਿੱਚ ਲੰਘੇ ਦਿਨ 57 ਵਿਅਕਤੀ ਮਾਰੇ ਗਏ ਸਨ ਜਦਕਿ ਲਗਪਗ 200 ਹੋਰ ਜ਼ਖ਼ਮੀ ਹੋ ਗਏ ਸਨ, ਜਦਕਿ ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਅੱਜ ਹਮਲੇ ਦੇ ਸਾਜ਼ਿਸ਼ਘਾੜਿਆਂ ਨੂੰ ਫੜਨ ਦਾ ਅਹਿਦ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly