ਨਵੀਂ ਦਿੱਲੀ— ਹਿਮਾਚਲ ਦੇ ਸ਼ਿਮਲਾ ‘ਚ ਚੱਲ ਰਹੇ ਮਸਜਿਦ ਵਿਵਾਦ ਨੂੰ ਲੈ ਕੇ ਅੱਜ ਵਪਾਰੀਆਂ ਵੱਲੋਂ ਸ਼ੇਰ-ਏ-ਪੰਜਾਬ ਤੋਂ ਲੈ ਕੇ ਡੀਸੀ ਦਫਤਰ ਤੱਕ ਰੋਸ ਰੈਲੀ ਕੱਢੀ ਗਈ। ਦੂਜੇ ਪਾਸੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਸਜਿਦ ਦੀ ਨਾਜਾਇਜ਼ ਉਸਾਰੀ ਨੂੰ ਢਾਹੁਣ ਲਈ ਮਸਜਿਦ ਕਮੇਟੀ ਨੇ ਸ਼ਿਮਲਾ ਨਗਰ ਨਿਗਮ ਦੇ ਕਮਿਸ਼ਨਰ ਭੂਪੇਂਦਰ ਅੱਤਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਕਮਿਸ਼ਨਰ ਨੇ ਕਿਹਾ ਕਿ ਮਸਜਿਦ ਕਮੇਟੀ ਨੇ ਖੁਦ ਕਿਹਾ ਹੈ ਕਿ ਜਦੋਂ ਤੱਕ ਅਦਾਲਤ ਦਾ ਫੈਸਲਾ ਨਹੀਂ ਆਉਂਦਾ, ਉਦੋਂ ਤੱਕ ਮਸਜਿਦ ਦੀਆਂ ਤਿੰਨ ਗੈਰ-ਕਾਨੂੰਨੀ ਮੰਜ਼ਿਲਾਂ ਨੂੰ ਸੀਲ ਕਰ ਦਿੱਤਾ ਜਾਵੇ। ਜਦੋਂ 2010 ਵਿੱਚ ਇਸ ਦੀ ਪੱਕੀ ਇਮਾਰਤ ਦੀ ਉਸਾਰੀ ਸ਼ੁਰੂ ਹੋਈ ਤਾਂ ਨਗਰ ਨਿਗਮ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਹੁਣ ਮਸਜਿਦ 5 ਮੰਜ਼ਿਲਾ ਹੈ। ਨਗਰ ਨਿਗਮ ਨੇ 35 ਵਾਰ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੇ ਨੋਟਿਸ ਦਿੱਤੇ ਹਨ। ਇਸ ਦੀ ਨਾਜਾਇਜ਼ ਉਸਾਰੀ ਨੂੰ ਲੈ ਕੇ ਪਿਛਲੇ 13 ਦਿਨਾਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ। ਵਪਾਰ ਮੰਡਲ ਨੇ ਬੀਤੇ ਦਿਨ ਹੋਏ ਲਾਠੀਚਾਰਜ ਦੇ ਵਿਰੋਧ ‘ਚ ਵੀਰਵਾਰ ਨੂੰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖੀਆਂ ਹਨ, ਇਸ ਮਾਮਲੇ ਨੂੰ ਲੈ ਕੇ ਸੀ.ਐੱਮ ਸੁੱਖੂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਸਾਰਿਆਂ ਨੂੰ ਅਧਿਕਾਰ ਹੈ, ਪਰ ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਲੋੜ ਹੈ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਸਥਾਨਕ ਨਗਰ ਨਿਗਮ ਦੀ ਅਦਾਲਤ ਵਿੱਚ ਚੱਲ ਰਹੀ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly