ਮੁੰਬਈ— ਮਹਾਰਾਸ਼ਟਰ ‘ਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਮਹਾਯੁਤੀ ‘ਚ ਟਕਰਾਅ ਦੀਆਂ ਅਟਕਲਾਂ ‘ਤੇ ਜਲਦ ਹੀ ਠੱਲ ਪੈਣ ਵਾਲੀ ਹੈ। ਦਰਅਸਲ, ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਥਾਰ ਦਾ ਦਿਨ ਤੈਅ ਹੋ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਕੁਝ ਕੈਬਨਿਟ ਮੰਤਰਾਲਿਆਂ ‘ਤੇ ਅੜੇ ਰਹੇ ਸ਼ਿੰਦੇ ਧੜੇ ਨੂੰ ਮਨਾ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ 15 ਦਸੰਬਰ ਨੂੰ ਮਹਾਰਾਸ਼ਟਰ ਸਰਕਾਰ ਦਾ ਮੰਤਰੀ ਮੰਡਲ ਵਿਸਥਾਰ ਹੋਵੇਗਾ। ਨਵੇਂ ਮੰਤਰੀ ਨਾਗਪੁਰ ਵਿੱਚ ਇੱਕ ਸਮਾਰੋਹ ਵਿੱਚ ਅਹੁਦੇ ਦੀ ਸਹੁੰ ਚੁੱਕਣਗੇ। ਭਾਜਪਾ ਦੇ ਇਕ ਸੀਨੀਅਰ ਨੇਤਾ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਏਜੰਸੀ ਪੀਟੀਆਈ ਨੂੰ ਦੱਸਿਆ ਕਿ 30-32 ਮੰਤਰੀ ਸਹੁੰ ਚੁੱਕ ਸਕਦੇ ਹਨ। ਰਾਜ ਵਿਧਾਨ ਸਭਾ ਦਾ ਹਫ਼ਤਾ ਭਰ ਚੱਲਣ ਵਾਲਾ ਸਰਦ ਰੁੱਤ ਸੈਸ਼ਨ 16 ਦਸੰਬਰ ਨੂੰ ਨਾਗਪੁਰ ਵਿੱਚ ਸ਼ੁਰੂ ਹੋਣ ਵਾਲਾ ਹੈ। ਦੇਵੇਂਦਰ ਫੜਨਵੀਸ ਨੇ 5 ਦਸੰਬਰ ਨੂੰ ਮੁੰਬਈ ਵਿੱਚ ਇੱਕ ਸ਼ਾਨਦਾਰ ਸਮਾਰੋਹ ਵਿੱਚ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਅਤੇ ਐਨਸੀਪੀ ਮੁਖੀ ਅਜੀਤ ਪਵਾਰ ਦੇ ਨਾਲ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮਹਾਰਾਸ਼ਟਰ ਵਿੱਚ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ ਵੱਧ ਤੋਂ ਵੱਧ 43 ਮੈਂਬਰ ਹੋ ਸਕਦੇ ਹਨ। ਇਸ ਦੌਰਾਨ, ਰਾਜ ਭਾਜਪਾ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੇ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੇ ਗਠਨ ਨੂੰ ਅੰਤਿਮ ਰੂਪ ਦੇਣ ਲਈ ਉਪ ਮੁੱਖ ਮੰਤਰੀਆਂ ਸ਼ਿੰਦੇ ਅਤੇ ਅਜੀਤ ਪਵਾਰ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly