HOME ਸ਼੍ਰੋਮਣੀ ਅਕਾਲੀ ਦਲ ਵੱਲੋਂ 328 ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਸਰੂਪਾਂ...

ਸ਼੍ਰੋਮਣੀ ਅਕਾਲੀ ਦਲ ਵੱਲੋਂ 328 ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਸਰੂਪਾਂ ਸਬੰਧੀ ਕੀਤੀ ਗਈ ਅਹਿਮ ਪ੍ਰੈਸ ਕਾਨਫਰੰਸ

1
ਦਿੱਲੀ ਦੇ ਇਸ਼ਾਰੇ ਤੇ ਮੁੱਖ ਮੰਤਰੀ ਧਾਰਮਿਕ ਮਾਮਲਿਆਂ ਤੇ ਸਿਆਸਤ ਕਰ ਰਹੇ – ਸੁਖਦੇਵ ਸਿੰਘ ਨਾਨਕਪੁਰ 
 ਮਨੀਸ਼ ਸਸੋਦੀਆ ਵੱਲੋਂ ਸਾਮ ,ਦਾਮ, ਦੰਡ,ਬੇਦ ਦੇ ਬਿਆਨ ਨੂੰ ਅਮਲੀ ਜਾਮਾ ਪਹਿਨਾ ਰਹੀ ਪੰਜਾਬ ਸਰਕਾਰ -ਇੰਜੀ ਸਵਰਨ ਸਿੰਘ 
ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਗਾਇਬ ਹੋਏ 328 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਦਿੱਲੀ ਦੇ ਇਸ਼ਾਰੇ ਤੇ ਪੂਰੀ ਤਰ੍ਹਾਂ ਨਾਲ  ਸਿਆਸਤ ਕਰ ਰਹੇ ਹਨ। ਇਹਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਇੱਕ ਅਹਿਮ ਪ੍ਰੈੱਸ ਕਾਨਫਰੰਸ ਵਿੱਚ ਸੀਨੀਅਰ ਯੂਥ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਕੀਤਾ। ਇੰਜੀਨੀਅਰ ਸਵਰਨ ਸਿੰਘ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਅਰੁਣਦੀਪ ਸਿੰਘ ਸੈਦਪੁਰ, ਕੁਲਦੀਪ ਸਿੰਘ ਬੂਲੇ, ਸਤਨਾਮ ਸਿੰਘ ਰਾਮੇ, ਭੁਪਿੰਦਰ ਸਿੰਘ ਖਿੰਡਾ ਆਦਿ ਦੀ ਹਾਜ਼ਰੀ ਵਿੱਚ ਸੁਖਦੇਵ ਸਿੰਘ ਨਾਨਕਪੁਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋਣ ਦੇ ਮਾਮਲੇ ਅਤੇ ਆਮ ਆਦਮੀ ਪਾਰਟੀ ਦੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨਾਂ ਦੇ ਵਿਰੁੱਧ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ,ਇੰਜੀਨੀਅਰ ਸਵਰਨ ਸਿੰਘ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਕੁਲਦੀਪ ਸਿੰਘ ਬੂਲੇ, ਸਤਨਾਮ ਸਿੰਘ ਰਾਮੇ, ਭੁਪਿੰਦਰ ਸਿੰਘ ਖਿੰਡਾ ਆਦਿ ਦੀ ਹਾਜ਼ਰੀ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਰੂਬਰੂ ਹੋਏ। ਇਸ ਦੌਰਾਨ ਸੁਖਦੇਵ ਸਿੰਘ ਨਨਕਪੁਰ ਨੇ ਕਿਹਾ ਕਿ ਜੋ ਮਾਮਲਾ 328 ਸਰੂਪ ਗਾਇਬ ਹੋਣ ਦਾ ਹੈ, ਉਸ ਸਬੰਧੀ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਮੈਂਬਰੀ ਈਸ਼ਰ ਸਿੰਘ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ । ਜਿਸ ਨੇ ਇੱਕ ਰਿਪੋਰਟ ਦਿੱਤੀ ਜਿਸ ਵਿੱਚ 16 ਐਸ ਜੀ ਪੀ ਸੀ ਦੇ ਮੁਲਾਜ਼ਮ ਦੋਸ਼ੀ ਪਾਏ ਗਏ । ਉਹਨਾਂ ਨੂੰ ਉਸੇ ਸਮੇਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਵਿਰੁੱਧ ਸਰਕਾਰ ਨੂੰ ਵੀ ਕਾਰਵਾਈ ਕਰਨ ਲਈ ਲਿਖਿਆ ਗਿਆ ਸੀ। ਪ੍ਰੰਤੂ ਉਸ ਸਮੇਂ ਸਰਕਾਰ ਨੇ ਕੋਈ ਕਾਰਵਾਈ ਉਹਨਾਂ 16 ਮੁਲਾਜ਼ਮਾਂ ਤੇ ਨਹੀਂ ਕੀਤੀ। ਜਦ ਕਿ ਦੂਜੇ ਪਾਸੇ ਹੁਣ ਇਸ ਸਾਰੇ ਮਾਮਲੇ ਤੋਂ ਸਿਆਸੀ ਲਾਹਾ ਲੈ ਕੇ ਵਿਧਾਨ ਸਭਾ ਚੋਣਾਂ 2027 ਲਈ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਨਾਨਕਪੁਰ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨਾਂ ਵਿਰੁੱਧ ਕੀਤੀ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ। ਉਹਨਾਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਲਈ ਉਹਨਾਂ ਨੇ ਮੰਗ ਕੀਤੀ ਕਿ ਆਤਿਸ਼ੀ ਵਿਰੁੱਧ ਕੇਸ ਦਰਜ ਹੋਣਾ ਚਾਹੀਦਾ ਹੈ। ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜੀਨੀਅਰ ਸਵਰਨ ਸਿੰਘ ਨੇ ਵੀ ਭਗਵੰਤ ਮਾਨ ਦੀ ਸਰਕਾਰ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਧਰਮ ਦੇ ਮਾਮਲੇ ਵਿੱਚ ਬੇਲੋੜੀ ਬਿਆਨਬਾਜੀ ਕਰਕੇ ਆਪਣਾ ਸਿਆਸੀ ਪਿੜ ਜੋ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੂਰੀ ਤਰ੍ਹਾਂ ਗੁਵਾ ਚੁੱਕਾ ਹੈ। ਉਸ ਨੂੰ ਦੁਬਾਰਾ ਹਰਿਆ ਭਰਿਆ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹਨਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਹਨਾਂ ਕਿਹਾ ਕਿ ਜਸਬੀਰ ਜੱਸੀ ਦੇ ਕੀਰਤਨ ਕਰਨ ਦੇ ਮਾਮਲੇ ਵਿੱਚ ਜਿੱਥੇ ਜਸਬੀਰ ਜੱਸੀ ਨੇ ਸਮੁੱਚੇ ਸਿੱਖ ਭਾਈਚਾਰੇ ਵੱਲੋਂ ਅਕਾਲ ਤਖਤ ਦਾ ਸਤਿਕਾਰ ਕਰਦੇ ਹੋਏ ਉਸ ਤੇ ਆਪਣਾ ਪੱਖ ਰੱਖਿਆ । ਜਿਸ ਤੋਂ ਸਮੁੱਚੀਆਂ ਸਿੱਖ ਸੰਗਤਾਂ ਅਤੇ ਅਕਾਲ ਤਖਤ ਦੇ ਜਥੇਦਾਰ ਸਾਹਿਬ ਦੇ ਸ਼ੱਕ ਦੂਰ ਹੋ ਗਏ। ਪ੍ਰੰਤੂ ਫਿਰ ਵੀ ਮੁੱਖ ਮੰਤਰੀ ਇਸ ਮਾਮਲੇ ਨੂੰ ਸਹਿਜਧਾਰੀ ਸਿੱਖਾਂ ਨਾਲ ਜੋੜ ਕੇ ਉਹਨਾਂ ਨੂੰ ਗੁਰਦੁਆਰੇ ਜਾਣ ਤੋਂ ਰੋਕਣ ਸਬੰਧੀ ਆਪਣੀ ਮਾੜੀ ਸੋਚ ਦਾ ਵਤੀਰਾ ਜਾਹਿਰ ਕੀਤਾ। ਉਹਨਾਂ ਕਿਹਾ ਕਿ ਹੁਣ ਸਰਕਾਰ 2027 ਦੀਆਂ ਚੋਣਾਂ ਨੂੰ ਲੈ ਕੇ ਮਨੀਸ਼ ਸਸੋਦੀਆ ਵੱਲੋਂ ਸਾਮ ਦਾਮ ਦੰਡ ਬੇਦ ਦੇ ਬਿਆਨ ਨੂੰ ਅਮਲੀ ਜਾਮਾ ਪਹਿਨਾਉਣ ਤੇ ਤੁਲੀ ਹੋਈ ਹੈ। ਜਿਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਕੀਮਤ ਉੱਤੇ ਸਹਿਣ ਨਹੀਂ ਕਰਨਗੇ । ਉਹਨਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਅਕਾਲ ਤਖ਼ਤ ਨਾਲ ਮੱਥਾ ਨਾ ਲਾਉਣ।ਇਸ ਮੌਕੇ ਤੇ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਦਰਬਾਰਾ ਸਿੰਘ ਵਿਰਦੀ ਸੀਨੀਅਰ ਯੂਥ ਆਗੂ,ਭੁਪਿੰਦਰ ਸਿੰਘ ਖਿੰਡਾ, ਸੁਖਵਿੰਦਰ ਸਿੰਘ ਧੰਜੂ, ਬਲਜੀਤ ਸਿੰਘ ਬੱਲੀ, ਮਲਕੀਤ ਸਿੰਘ ਚੰਦੀ,ਅਰੁਣਦੀਪ ਸਿੰਘ ਸੈਦਪੁਰ,ਕੁਲਦੀਪ ਸਿੰਘ ਬੂਲੇ, ਸਤਨਾਮ ਸਿੰਘ ਰਾਮੇ,  ਬੀਬੀ ਬਲਜੀਤ ਕੌਰ ਕਮਾਲਪੁਰ,ਜਥੇਦਾਰ ਜੋਗਿੰਦਰ ਸਿੰਘ ਭੁੱਟੋ ਆਦਿ ਆਗੂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਐਕਸਪ੍ਰੈਸ ਵੇਅ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੀਤੀ ਭਰਵੀਂ ਸ਼ਮੂਲੀਅਤ
Next articleਏਕ ਜੋਤ ਵਿਕਲਾਂਗ ਬੱਚੋਂ ਕਾ ਸਕੂਲ ਨੂੰ ਬੈਂਕ ਵੱਲੋਂ 2 ਲੱਖ ਰੁਪਏ ਦਾ ਸਮਾਨ ਦਿੱਤਾ ਗਿਆ