ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵਿਧਾਨ ਸਭਾ ਹਲਕਾ ਫਿਲੌਰ ਤੋਂ ਵੱਡੀ ਜਿੱਤ ਹਾਸਿਲ ਕਰਨ ਜਾ ਰਿਹਾ ਹੈ: ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ।

ਗੁਰਾਇਆ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) : ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵੱਲੋਂ ਵਿਧਾਨ ਸਭਾ ਹਲਕਾ ਫਿਲੌਰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਮੁਹਿੰਮ ਦੀ ਸ਼ੁਰੂਆਤ ਸੋਹਲ ਪੈਲੇਸ ਗੁਰਾਇਆ ਵਿੱਚ ਵੱਡੀ ਚੋਣ ਮੀਟਿੰਗ ਨਾਲ਼ ਕੀਤੀ ਗਈ। ਇਸ ਮੌਕੇ ਗੱਠਜੋੜ ਦੇ ਕਈ ਵੱਡੇ ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਗੱਠਜੋੜ ਦੇ ਵਰਕਰਾਂ ਨੂੰ ਜ਼ਿਮਨੀ ਚੋਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ। ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਵੀ ਵਰਕਰਾਂ ਨਾਲ਼ ਚੋਣ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ। ਸਾਬਕਾ ਵਿਧਾਇਕ ਹੀਰਾ ਸਿੰਘ ਗਾਬੜੀਆ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਵਾਪਰੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਪੰਜਾਬ ਦੀ ਆਪ ਸਰਕਾਰ ਖਿਲਾਫ ਭਾਰੀ ਗ਼ੁੱਸਾ ਹੈ। ਜਿਸ ਕਾਰਨ ਲੋਕ ਇਸ ਵਾਰ ਗੱਠਜੋੜ ਦੇ ਹੱਕ ਵਿੱਚ ਨਿੱਤਰਕੇ ਪੰਜਾਬ ਦੇ ਰਾਜਨੀਤਿਕ ਇਤਿਹਾਸ ਦੀ ਵੱਡੀ ਜਿੱਤ ਗੱਠਜੋੜ ਦੀ ਝੋਲ਼ੀ ਪਾਉਣਗੇ।

ਫਿਲੌਰ ਤੋਂ ਸਾਬਕਾ ਵਿਧਾਇਕ ਬਲਦੇਵ ਖਹਿਰਾ ਨੇ ਚੋਣ ਮੁਹਿੰਮ ਤਹਿਤ ਹਲਕੇ ਵਿੱਚ ਬਾਹਰੋਂ ਆਏ ਆਗੂਆਂ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਅਕਾਲੀ ਬਸਪਾ ਗੱਠਜੋੜ ਦੇ ਆਗੂਆਂ ਤੇ ਵਰਕਰਾਂ ਨੂੰ ਅੱਜ ਤੋਂ ਹੀ ਚੋਣ ਮੈਦਾਨ ਵਿੱਚ ਡਟ ਜਾਣ ਦਾ ਸੱਦਾ ਦਿੱਤਾ। ਸਾਬਕਾ MP ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਚੋਣ ਮੀਟਿੰਗ ਵਿੱਚ ਹੋਏ ਵੱਡੇ ਇਕੱਠ ਨੂੰ ਹਲਕੇ ਵਿੱਚੋਂ ਹੋਣ ਵਾਲ਼ੀ ਗੱਠਜੋੜ ਦੀ ਵੱਡੀ ਜਿੱਤ ਦਾ ਇਸ਼ਾਰਾ ਐਲਾਨ ਦਿੱਤਾ ਤੇ ਕਿਹਾ ਕਿ ਲੋਕ ਕਾਂਗਰਸ ਤੇ ਆਪ ਦੀਆਂ ਸਰਕਾਰਾਂ ਦੀ ਨਾਕਾਮੀ ਤੇ ਲੁੱਟ ਤੋਂ ਪਰੇਸ਼ਾਨ ਹਨ ਤੇ ਆਸ ਨਾਲ਼ ਅਕਾਲੀ ਬਸਪਾ ਗੱਠਜੋੜ ਵੱਲ ਦੇਖ ਰਹੇ ਹਨ ਇਸ ਲਈ ਗੱਠਜੋੜ ਲੋਕ ਸਭਾ ਹਲਕਾ ਜਲੰਧਰ ਤੋਂ ਲੋਕਾਂ ਦੇ ਸਹਿਯੋਗ ਨਾਲ਼ ਵੱਡੀ ਜਿੱਤ ਦਰਜ ਕਰਨ ਜਾ ਰਿਹਾ ਹੈ। ਉਨ੍ਹਾਂ ਜਲੰਧਰ ਦੀ ਇਹ ਜਿੱਤ ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਤਬਦੀਲੀ ਲੈਕੇ ਆਵੇਗੀ ਅਤੇ 2024 ਦੀ ਆਮ ਤੇ 2027 ਦੀ ਵਿਧਾਨ ਸਭਾ ਚੋਣ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਹੋਣ ਇਤਿਹਾਸਿਕ ਜਿੱਤ ਦਾ ਮੁੱਢ ਬੰਨ੍ਹੇਗੀ। ਇਸ ਸਾਬਕਾ ਵਿਧਾਇਕ ਪਵਨ ਟੀਨੂੰ ਨੇ ਬਾਹਰੋਂ ਆਏ ਆਗੂਆਂ ਦਾ ਅਤੇ ਹਲਕੇ ਦੇ ਸਮੂਹ ਅਕਾਲੀ ਬਸਪਾ ਗੱਠਜੋੜ ਦੇ ਵਰਕਰਾਂ ਦਾ ਇਸ ਚੋਣ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਰਾਬ ਦੇ ਠੇਕਿਆਂ ਦੀ ਵਧੇਰੇ ਜ਼ਰੂਰਤ ਹੈ ਜਾਂ ਸਕੂਲਾਂ ਦੀ
Next articleसनातन धर्म सभा आर.सी.एफ. की कार्यकारिणी का सर्वसम्मति से चुनाव संपन्न