ਸ਼੍ਰੋਮਣੀ ਅਕਾਲੀ ਦਲ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ: ਜੁਨੇਜਾ ਪਟਿਆਲਾ (ਸ਼ਹਿਰੀ), ਬਲਦੇਵ ਮਾਨ ਸੁਨਾਮ ਤੇ ਲੌਂਗੋਵਾਲ ਲਹਿਰਾਗਾਗਾ ਤੋਂ ਲੜਨਗੇ ਚੋਣ

ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਗੋਬਿੰਦ ਸਿੰਘ ਲੌਂਗੋਵਾਲ ਲਹਿਰਾਗਾਗਾ ਤੋਂ, ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫਗਵਾੜਾ: ਗੰਦੇ ਪਾਣੀ ਦੀ ਸਪਲਾਈ ਕਾਰਨ ਤਿੰਨ ਦਰਜਨ ਲੋਕ ਬਿਮਾਰ, ਕਈਆਂ ਦੀ ਹਾਲਤ ਗੰਭੀਰ
Next articleਅਮਰੀਕਾ ਦੀ ਅਦਾਲਤ ਨੇ ਨੀਰਵ ਮੋਦੀ ਤੇ ਉਸ ਦੇ ਦੋ ਸਾਥੀਆਂ ਦੀ ਪਟੀਸ਼ਨ ਰੱਦ ਕੀਤੀ