ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਹਾਕੀ ਟੀਮ ਇੱਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ

ਪਟਿਆਲਾ (ਸਮਾਜ ਵੀਕਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜੇਤੂ ਭਾਰਤੀ ਹਾਕੀ ਟੀਮ ਨੂੰ ਇਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਇਹ ਵੀ ਐਲਾਨ ਕੀਤਾ ਕਿ ਓਲੰਪਿਕਸ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਪੰਜ-ਪੰਜ ਲੱਖ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਜਾਣਗੇ।

ਉਨ੍ਹਾਂ ਆਖਿਆ ਕਿ ਗੁਰੂ ਨਾਨਕ ਦੇਵ ਦੇ ਫਲਸਫੇ ਮੁਤਾਬਕ ਕਿਸੇ ਖਿਡਾਰੀ ਨਾਲ ਵਿਤਕਰਾ ਨਹੀਂ ਕੀਤਾ ਜਾਏਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਤੇ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਗੁਰਦੁਆਰੇ ਵਿੱਚ ਸਰਾਂ ਦਾ ਉਦਘਾਟਨ ਕੀਤਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਤਿਹਾਸ ਰਚਣ ਤੋਂ ਖੁੰਝ ਗਿਆ ਦਹੀਆ, ਓਲੰਪਿਕ ਕੁਸ਼ਤੀ ’ਚ ਚਾਂਦੀ ਦਾ ਤਗਮਾ ਜਿੱਤਿਆ, ਪੂਨੀਆ ਹਾਰਿਆ
Next articleਕੈਪਟਨ ਵੱਲੋਂ ਵਧਾਈ ਤੇ ਰਾਣਾ ਵੱਲੋਂ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ