ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਤਿੰਨ ਉਮੀਦਵਾਰਾਂ ਦਾ ਐਲਾਨ, ਮਲੂਕਾ ਨੇ ਟਿਕਟ ਮਿਲਣ ਦੇ ਬਾਵਜੂਦ ਹਾਈ ਕਮਾਨ ਨੂੰ ‘ਦਿਖਾਈਆਂ ਅੱਖਾਂ’

ਬਠਿੰਡਾ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਤਿੰਨ ਹੋਰ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੌਰਾਨ ਸਾਬਕਾ ਮੰਤਰੀ ਮਲੂਕਾ ਨੇ ਪਾਰਟੀ ਹਾਈ ਕਮਾਨ ਨੂੰ ‘ਟਿੱਚ’ ਜਾਣਦਿਆਂ ਟਿਕਟ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰਨਾਲ ’ਚ ਪੁਲੀਸ ਲਾਠੀਚਾਰਜ ਕਾਰਨ ਜ਼ਖ਼ਮੀ ਹੋਇਆ ਕਿਸਾਨ ਸ਼ਹੀਦ
Next articleਸੁਪਰੀਮ ਕੋਰਟ ਵੱਲੋਂ ਨਿਯਮਤ ਸੁਣਵਾਈ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ