ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਚੋਧਰੀ (ਹਨੀ ਟੌਂਸਾ )ਹਲਕੇ ਵਿੱਚ ਆਪਣੀ ਪਾਰਟੀ ਨੂੰ ਮਜਬੂਤੀ ਦਿਵਾਉਣ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਲੋਕਾਂ ਨਾਲ ਸਾਝਾਂ ਕਰ ਰਹੇ ਹਨ ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ (ਬ ) ਨਾਲ ਜੁੜ ਰਹੇ ਹਨ। ਬੀਤੇ ਦਿਨ ਉਹ ਆਪਣੇ ਸਾਥੀਆਂ ਸਮੇਤ ਪਿੰਡ ਨੰਗਲ (ਰਾਏਪੁਰ ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਵਰਨ ਸਿੰਘ ਪ੍ਰਧਾਨ ਦੇ ਘਰ ਪਹੁੰਚੇ ਜਿੱਥੇ ਪਿੰਡ ਦੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਇਸ ਮੌਕੇ ਉਨ੍ਹਾਂ ਕਿਹਾ ਕੇ ਪੰਜਾਬ ਦਾ ਵਿਕਾਸ ਤਾਂ ਹੀ ਹੋ ਸਕਦਾ ਹੈ ਜੇ ਕਰ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ)ਦੀ ਸਰਕਾਰ ਬਣੇ ਇਸ ਮੌਕੇ ਸਮੂਹ ਨਗਰ ਨਿਵਾਸੀਆਂ ਨੇ ਹਨੀ ਟੌਂਸਾ ਅਸ਼ੀਰਵਾਦ ਦਿੰਦਿਆਂ ਵਿਸ਼ਵਾਸ ਦਿਵਾਇਆ ਕੇ ਅਸੀਂ ਹਰ ਹਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਚੋਣ ਜਿਤਾਅ ਕੇ ਲੋਕਾਂ ਦੀ ਆਪਣੀ ਸਰਕਾਰ ਬਣਾਵਾਂਗੇ ਇਸ ਮੌਕੇ ਹਨੀ ਟੌਂਸਾ ਨੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।ਇਸ ਮੌਕੇ ਸਵਰਨ ਸਿੰਘ ਪ੍ਰਧਾਨ, ਗੁਰਬਚਨ ਸਿੰਘ, ਗੁਰਮੀਤ ਸਿੰਘ ਰੀਹਲ, ਸੰਤੋਖ ਸਿੰਘ, ਬਲਵਿੰਦਰ ਸਿੰਘ, ਕਸ਼ਮੀਰੀ ਲਾਲ, ਰਮੇਸ਼ ਕੁਮਾਰ, ਹਰਜੀਤ ਸਿੰਘ, ਹਰਬਿਲਾਸ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਮੱਖਣ ਸਿੰਘ, ਪਰਮਜੀਤ ਸਿੰਘ ਪਨਿਆਲੀ, ਦਲਜੀਤ ਸਿੰਘ ਮਾਣੇਵਾਲ ਸਮੇਤ ਵੱਡੀ ਗਿਣਤੀ ਨਗਰ ਨਿਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



